ਗ੍ਰਿਫਤਾਰ ਵਿਧਾਇਕ ਦਾ ਸਾਥ ਦੇਣ ਵਾਲੇ ਪੁਲਿਸ ਅਧਿਕਾਰੀ ਨੂੰ ਹਟਾਇਆ

ਗ੍ਰਿਫਤਾਰ ਵਿਧਾਇਕ ਦਾ ਸਾਥ ਦੇਣ ਵਾਲੇ ਪੁਲਿਸ ਅਧਿਕਾਰੀ ਨੂੰ ਹਟਾਇਆ

0
148

ਗ੍ਰਿਫਤਾਰ ਵਿਧਾਇਕ ਦਾ ਸਾਥ ਦੇਣ ਵਾਲੇ ਪੁਲਿਸ ਅਧਿਕਾਰੀ ਨੂੰ ਹਟਾਇਆ

ਜਲੰਧਰ : ਜਲੰਧਰ ਤੋਂ ਗਿ੍ਰਫਤਾਰ ਵਿਧਾਇਕ ਰਮਨ ਅਰੋੜਾ ਵੱਲੋੋਂ ਥਾਣਾ 2 ’ਚ ਤਾਇਨਾਤ ਦੇ ਐਸਐਚਓ ਗੁਰਪ੍ਰੀਤ ਸਿੰਘ (ਐਸਆਈ) ਨੂੰ ਹਟਾ ਦਿੱਤਾ ਗਿਆ ਹੈ, ਕਿਉਂਕਿ ਉਹ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੇ ਕਹਿਣ ’ਤੇ, ਸਾਬਕਾ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਥਾਣਾ 2 ਦਾ ਐਸਐਚਓ ਨਿਯੁਕਤ ਕੀਤਾ ਗਿਆ ਸੀ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਐਸਐਚਓ ਗੁਰਪ੍ਰੀਤ ਸਿੰਘ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਥਾਣਾ 2 ਦੀ ਕਮਾਨ ਐਸਆਈ ਜਸਵਿੰਦਰ ਸਿੰਘ ਗਿੱਲ ਨੂੰ ਸੌਂਪ ਦਿੱਤੀ ਗਈ ਹੈ।

ਥਾਣਾ 2 ਦੇ ਨਵੇਂ ਐਸਐਚਓ ਜਸਵਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹਰ ਹਾਲਤ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇਗੀ। ਗਲਤ ਕੰਮ ਕਰਨ ਵਾਲਿਆਂ ਨੂੰ ਆਪਣੀਆਂ ਗਤੀਵਿਧੀਆਂ ਬੰਦ ਕਰਨੀਆਂ ਚਾਹੀਦੀਆਂ ਹਨ ਅਤੇ ਆਮ ਲੋਕਾਂ ਵਾਂਗ ਰਹਿਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਲਈ ਪੰਜ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ।

LEAVE A REPLY

Please enter your comment!
Please enter your name here