ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ

0
130

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ 2,000 ਕਰੋੜ ਤੋਂ ਵੱਧ ਦੇ ਘੁਟਾਲੇ ਲਈ ਸੰਮਨ

ਨਵੀਂ ਦਿੱਲੀ : ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਤਲਬ ਕੀਤਾ ਹੈ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਜੈਨ ਨੂੰ 6 ਜੂਨ ਨੂੰ ਏਸੀਬੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦੋਂ ਕਿ ਸਿਸੋਦੀਆ ਨੂੰ 9 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਇਹ ਸੰਮਨ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12,000 ਤੋਂ ਵੱਧ ਕਲਾਸਰੂਮਾਂ ਜਾਂ ਅਰਧ-ਸਥਾਈ ਢਾਂਚਿਆਂ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦੀ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੇ ਆਧਾਰ ’ਤੇ 30 ਅਪਰੈਲ ਨੂੰ ਏਸੀਬੀ ਦੁਆਰਾ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਪਿਛਲੀ ‘ਆਪ’ ਸਰਕਾਰ ਦੇ ਵਿੱਤ ਅਤੇ ਸਿੱਖਿਆ ਵਿਭਾਗ ਸੰਭਾਲਣ ਵਾਲੇ ਸਿਸੋਦੀਆ ਅਤੇ ਉਸ ਸਮੇਂ ਲੋਕ ਨਿਰਮਾਣ ਵਿਭਾਗ ਅਤੇ ਹੋਰ ਮੰਤਰਾਲਿਆਂ ਦੇ ਇੰਚਾਰਜ ਜੈਨ ਤੋਂ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਦੁਆਰਾ ਦਰਸਾਈਆਂ ਗਈਆਂ ਕਥਿਤ ਖਾਮੀਆਂ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੰਯੁਕਤ ਪੁਲੀਸ ਕਮਿਸ਼ਨਰ (ਏਸੀਬੀ) ਮਧੁਰ ਵਰਮਾ ਨੇ ਕਿਹਾ, ‘‘ਸੀਵੀਸੀ ਦੇ ਮੁੱਖ ਤਕਨੀਕੀ ਜਾਂਚਕਰਤਾ ਦੀ ਰਿਪੋਰਟ ਨੇ ਪ੍ਰੋਜੈਕਟ ਵਿੱਚ ਕਈ ਖਾਮੀਆਂ ਵੱਲ ਇਸ਼ਾਰਾ ਕੀਤਾ। ਰਿਪੋਰਟ ’ਤੇ ਕਥਿਤ ਤੌਰ ‘ਤੇ ਲਗਭਗ ਤਿੰਨ ਸਾਲਾਂ ਤੋਂ ਕਾਰਵਾਈ ਨਹੀਂ ਕੀਤੀ ਗਈ।’’ ਵਰਮਾ ਨੇ ਅੱਗੇ ਕਿਹਾ ਕਿ ਸਮਰੱਥ ਅਥਾਰਟੀ ਤੋਂ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 17-ਏ ਤਹਿਤ ਪ੍ਰਵਾਨਗੀ ਪ੍ਰਾਪਤ ਕਰਨ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਸੀ

LEAVE A REPLY

Please enter your comment!
Please enter your name here