ਪਿੰਜੌਰ ਦੇ ਮਾਲ ’ਚ ਗੋਲੀਬਾਰੀ, ਇੱਕ ਦੀ ਮੌਤ
ਪਿੰਜੌਰ : ਫਿਲਮ ਦੇਖ ਕੇ ਮੁੜ ਰਹੇ ਕੁੱਝ ਨੌਜਵਾਨਾਂ ’ਤੇ ਸਥਾਨਕ ਅਮਰਾਵਤੀ ਮਾਲ ਨੇੜੇ ਗੋਲੀਆਂ ਚਲਾਉਣ ਦੀਆਂ ਖਬਰਾਂ ਮਿਲੀਆਂ ਹਨ। ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਦੋ ਵਿਅਕਤੀਆਂ ’ਤੇ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਗੌਲੀਬਾਰੀ ਦੌਰਾਨ ਪੀੜਤਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਜ਼ਖਮੀ ਨੌਜਵਾਨ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਹੈ। ਉਧਰ ਪੁਲੀਸ ਅਧਿਕਾਰੀਆਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਵੱਡੀ ਗਿਣਤੀ ਪੁਲੀਸ ਪਹੁੰਚਣ ਕਾਰਨ ਇਲਾਕੇ ਲੋਕਾਂ ਵਿਚ ਸਹਿਮ ਪੈਦਾ ਹੋ ਗਿਆ ਹੈ, ਕਿਉਂਕਿ ਪੁਲੀਸ ਪ੍ਰਸ਼ਾਸਨ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾਉਂਦਿਆਂ ਵਾਧੂ ਬਲ ਤਾਇਨਾਤ ਕੀਤੇ ਗਏ ਹਨ