ਗੋਲਡੀ ਬਰਾੜ ਸਮੇਤ 5 ਖ਼ਿਲਾਫ਼ ਚਾਰਜਸ਼ੀਟ
ਨਵੀਂ ਦਿੱਲੀ : ਬੰਬ ਹਮਲਿਆਂ ਨਾਲ ਸਬੰਧਤ ਮਾਮਲੇ ਵਿੱਚ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਗੋਲਡੀ ਬਰਾੜ ਸਮੇਤ ਪੰਜ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ 2024 ਵਿੱਚ ਗੁਰੂਗ੍ਰਾਮ ਦੇ ਦੋ ਕਲੱਬਾਂ ‘ਤੇ ਹੋਏ ਹਮਲੇ ਲਈ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਹੈ।
ਪੰਚਕੂਲਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਸਚਿਨ ਤਲਿਆਨ, ਅੰਕਿਤ, ਭਾਵਿਸ਼ ਅਤੇ ਅਮਰੀਕਾ ਸਥਿਤ ਰਣਦੀਪ ਸਿੰਘ ਉਰਫ ਰਣਦੀਪ ਮਲਿਕ ਨੂੰ ਨਾਮਜ਼ਦ ਕੀਤਾ ਹੈ। ਐਨਆਈਏ ਨੇ ਮੁਲਜ਼ਮਾਂ ਨੂੰ ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਵੇਅਰਹਾਊਸ ਕਲੱਬ ਅਤੇ ਹਿਊਮਨ ਕਲੱਬ ਨੂੰ ਬੰਬਾਂ ਨਾਲ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਪਾਇਆ ਸੀ। ਇਹ ਸਭ ਪਾਬੰਦੀਸ਼ੁਦਾ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਹਿੰਸਾ ਫੈਲਾ ਕੇ ਹਰਿਆਣਾ ਅਤੇ ਗੁਆਂਢੀ ਖੇਤਰਾਂ ਵਿੱਚ ਫਿਰਕੂ ਤਣਾਅ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਸੀ। ਸਿਰਫ ਬਰਾੜ ਅਤੇ ਮਲਿਕ ਨੂੰ ਛੱਡ ਕੇ, ਬਾਕੀ ਸਾਰਿਆਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
