ਦਿੱਲੀ ਦੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਦਿੱਲੀ ਦੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

0
134

ਦਿੱਲੀ ਦੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ : ਪੁਲੀਸ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਲੋਕ ਤ੍ਰਿਪਾਠੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਇੱਕ ਧੋਖੇਬਾਜ਼ ਹੈ ਅਤੇ ਅਕਸਰ ਆਪਣੀ ਪਛਾਣ ਬਦਲਦਾ ਰਹਿੰਦਾ ਹੈ।

ਗਾਜ਼ੀਆਬਾਦ ਦੇ ਸਹਾਇਕ ਪੁਲੀਸ ਕਮਿਸ਼ਨਰ ਰਿਤੇਸ਼ ਤ੍ਰਿਪਾਠੀ ਨੇ ਕਿਹਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਗਾਜ਼ੀਆਬਾਦ ਵਿੱਚ ਐਮਰਜੈਂਸੀ ਹੈਲਪਲਾਈਨ 112 ’ਤੇ ਧਮਕੀ ਦਿੱਤੀ ਸੀ। ਗਾਜ਼ੀਆਬਾਦ ਪੁਲੀਸ ਨੇ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਸੁਚੇਤ ਕੀਤਾ ਅਤੇ ਪੰਚਵਟੀ ਕਲੋਨੀ ਵਿੱਚ ਜਿੱਥੋ ਕਾਲ ਕੀਤੀ ਗਈ ਸੀ, ਵਿੱਚ ਇੱਕ ਟੀਮ ਵੀ ਭੇਜੀ।

ਪਰ ਇਸ ਦੌਰਾਨ ਕਾਲ ਕਰਨ ਵਾਲਾ ਫੜੇ ਜਾਣ ਤੋਂ ਬਚਣ ਵਿੱਚ ਕਾਮਯਾਬ ਰਿਹਾ। ਤ੍ਰਿਪਾਠੀ ਨੂੰ ਆਖਰਕਾਰ ਸ਼ਨਿਰਵਾਰ ਨੂੰ ਗਾਜ਼ੀਆਬਾਦ ਪੁਲੀਸ ਅਤੇ ਦਿੱਲੀ ਪੁਲੀਸ ਦੇ ਸਾਂਝੇ ਅਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਸ਼ਹਿਰ ਦੇ ਉੱਤਰ-ਪੱਛਮੀ ਹਿੱਸੇ ਵਿੱਚ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਦੇ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਜਦੋਂ ਉਸ ਨੇ ਕਾਲ ਕੀਤੀ ਤਾਂ ਉਹ ਸ਼ਰਾਬੀ ਹਾਲਤ ਵਿੱਚ ਸੀ।

LEAVE A REPLY

Please enter your comment!
Please enter your name here