ਹੁਣ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜੁੱੜਿਆ ਭਾਰਤ : ਬਿੱਟੂ

Indiaਹੁਣ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜੁੱੜਿਆ ਭਾਰਤ : ਬਿੱਟੂ

ਹੁਣ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਜੁੱੜਿਆ ਭਾਰਤ : ਬਿੱਟੂ

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ (ਰੇਲ ਮੰਤਰਾਲਾ ਤੇ ਖਾਦ ਪ੍ਰੋਸੈਸਿੰਗ ਉਦਯੋਗ) ਰਵਨੀਤ ਸਿੰਘ ਬਿੱਟੂ ਨੇ ਅੱਜ ਸ੍ਰੀਨਗਰ ਰੇਲਵੇ ਸਟੇਸ਼ਨ ਤੋਂ ਮਾਤਾ ਵੈਸ਼ਨੋ ਦੇਵੀ ਕੱਟੜਾ ਤੱਕ ‘ਵੰਦੇ ਭਾਰਤ’ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰ ਹੁਣ ਰੇਲ ਮਾਰਗ ਰਾਹੀਂ ਕੰਨਿਆ ਕੁਮਾਰੀ ਤੱਕ ਸਿੱਧਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਾਸੀਆਂ ਨੂੰ ਦੇਸ਼ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇਗਾ ਜਦੋਂਕਿ ਪਾਕਿਸਤਾਨ ਵਾਦੀ ਨੂੰ ਭਾਰਤ ਤੋਂ ਵੱਖਰਾ ਕਰਨ ਲਈ ਅਤਿਵਾਦ ਨੂੰ ਹੁਲਾਰਾ ਦੇ ਰਿਹਾ ਹੈ। ਰੇਲ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਇਆ ‘ਅਪਰੇਸ਼ਨ ਸਿੰਧੂਰ’ ਇਸ ਖੇਤਰ ਵਿੱਚ ਅਮਨ ਲਿਆਉਣ ਲਈ ਇੱਕ ਰਣਨੀਤਕ ਕਦਮ ਹੈ।

ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ‘ਅਪਰੇਸ਼ਨ ਸਿੰਧੂਰ’ ਜ਼ਰੀਏ ਫ਼?ਰਕੂ ਪਸਾਰ ਨੂੰ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣਾਉਣ ਲਈ ਸੰਘਰਸ਼ਸ਼ੀਲ ਹਨ ਜਿਸ ਵਿੱਚ ਕਸ਼ਮੀਰ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਸ੍ਰੀਨਗਰ ਤੋਂ ‘ਵੰਦੇ ਭਾਰਤ’ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣ ਦਾ ਮੌਕਾ ਮਿਲਿਆ।

ਉਨ੍ਹਾਂ ਨਵੇਂ ਬਣੇ ਪੁਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਕਸ਼ਮੀਰੀ ਕਿਸਾਨਾਂ ਅਤੇ ਉਤਪਾਦਕਾਂ ਨੂੰ ਦੂਰ-ਦੁਰਾਡੇ ਦੇ ਬਾਜ਼ਾਰਾਂ ਤੱਕ ਪਹੁੰਚਣ ਲਈ ਸਹੂਲਤ ਮਿਲੇਗੀ। ਜੰਮੂ ਅਤੇ ਸ੍ਰੀਨਗਰ ਦਰਮਿਆਨ ਹੁਣ ਯਾਤਰਾ ਦਾ ਸਮਾਂ ਵੀ ਤਿੰਨ ਘੰਟੇ ਘੱਟ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਢਾਂਚਾਗਤ ਵਿਕਾਸ ਲਈ ਪ੍ਰਧਾਨ ਮੰਤਰੀ ਵੱਲੋਂ 46,000 ਕਰੋੜ ਦਾ ਵਿਕਾਸ ਪੈਕੇਜ ਐਲਾਨਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਰੇਲ ਪ੍ਰਾਜੈਕਟ ਨੂੰ ਪੂਰਾ ਕਰਨ ਲਈ 36 ਸੁਰੰਗਾਂ ਬਣਾਈਆਂ ਗਈਆਂ ਹਨ। ਬਿੱਟੂ ਨੇ ਪੁਲਾਂ ਦੀ ਉਸਾਰੀ ’ਤੇ ਆਈ ਲਾਗਤ ਚਾਰ ਹਜ਼ਾਰ ਕਰੋੜ ਦਾ ਜ਼ਿਕਰ ਵੀ ਕੀਤਾ। ਕੇਂਦਰੀ ਮੰਤਰੀ ਨੇ ਭਾਰਤੀ ਰੇਲਵੇ ਦੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

Check out our other content

Check out other tags:

Most Popular Articles