ਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ

0
93

ਪੰਜਾਬ ਸਰਕਾਰ ਵੱਲੋਂ ਡੀਐੱਸਪੀ ਮੁਅੱਤਲ

ਬਠਿੰਡਾ : ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਡੀਐੱਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਲ੍ਹੇ ਦੇ ਵੱਡੇ ਪੁਲੀਸ ਅਧਿਕਾਰੀ ਭਾਵੇਂ ਇਸ ਅਹਿਮ ਕਾਰਵਾਈ ਦੀ ਭਾਫ਼ ਬਾਹਰ ਕੱਢਣ ਤੋਂ ਕੰਨੀ ਕਤਰਾ ਰਹੇ ਹਨ, ਪਰ ਭਰੋਸੇਯੋਗ ਸੂਤਰਾਂ ਅਨੁਸਾਰ ਡੀਐਸਪੀ ਦੀ ਮੁਅੱਤਲੀ ਪਿੱਛੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਵੱਲੋਂ ਵਿੱਢੀ ਗਈ ਆਰ-ਪਾਰ ਦੀ ਲੜਾਈ ਦੌਰਾਨ ਉਨ੍ਹਾਂ ਵੱਲੋਂ ਵਰਤੀ ਗਈ ਢਿੱਲ-ਮੱਠ ਹੈ। ਇਸ ਬਾਰੇ ਸੂਤਰਾਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਨਸ਼ਾ ਤਸਕਰਾਂ ਨਾਲ ਇਸ ਪੁਲੀਸ ਅਧਿਕਾਰੀ ਦੇ ਕਥਿਤ ਸਬੰਧਾਂ ਦੀ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਮਾਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲਗਤਾਰ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਇਸ ਮਾਮਲੇ ’ਚ ਸਖਤੀ ਨਾਲ ਪੇਸ਼ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਪ੍ਰਸ਼ਾਸਕੀ ਤੰਤਰ ਨੂੰ ਚਿਤਾਵਨੀ ਭਰੇ ਲਹਿਜ਼ੇ ’ਚ ਤਾੜਨਾ ਕੀਤੀ ਜਾਂਦੀ ਰਹੀ ਹੈ।

LEAVE A REPLY

Please enter your comment!
Please enter your name here