ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ

ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ

0
68

ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ

ਅੰਮ੍ਰਿਤਸਰ : ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਅਕਾਲ ਤਖਤ ਦੇ ਜਥੇਦਾਰ ਪ੍ਰਤੀ ਬਣੀ ਦੁਬਿਧਾ ਵਾਲੀ ਸਥਿਤੀ ਨੂੰ ਦੂਰ ਕਰਨ ਲਈ ਲਈ 2015 ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦਿੱਤੀ ਜਾਵੇ। ਇਹ ਪੱਤਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼?ੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ। ਇਨ੍ਹਾਂ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਬੂਟਾ ਸਿੰਘ, ਜਤਿੰਦਰ ਸਿੰਘ ਈਸੜੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਮਰਜੀਤ ਸਿੰਘ, ਅਖੰਡ ਕੀਰਤਨੀ ਜਥੇ ਤੋਂ ਭਾਈ ਹਾਕਮ ਸਿੰਘ, ਨਿਰਮਲੇ ਸੰਤਾਂ ਵੱਲੋਂ ਬਾਬਾ ਚਮਕੌਰ ਸਿੰਘ ,ਦਮਦਮੀ ਟਕਸਾਲ ਵੱਲੋਂ ਭਾਈ ਮਨਪ੍ਰੀਤ ਸਿੰਘ, ਬਾਬਾ ਰੇਸ਼ਮ ਸਿੰਘ, ਜਸਵਿੰਦਰ ਸਿੰਘ ਘੋਲੀਆ, ਖਾਲੜਾ ਮਿਸ਼ਨ ਸੰਸਥਾ ਵੱਲੋਂ ਸੁਰਿੰਦਰ ਸਿੰਘ ਘਰਿਆਲਾ ਪਰਮਜੀਤ ਸਿੰਘ ਜੱਜੇ ਆਣੀ, ਜਰਨੈਲ ਸਿੰਘ ਸਖੀਰਾ ਦੇ ਨਾਮ ਸ਼ਾਮਲ ਹਨ। ਜਥੇਬੰਦੀਆਂ ਨੇ ਭਲਕੇ ਹੋਣ ਵਾਲੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੇ ਮੱਦੇਨਜ਼ਰ ਸ਼?ੋਮਣੀ ਕਮੇਟੀ ਨੂੰ ਇਸ ਮਾਮਲੇ ਵਿੱਚ ਸੁਝਾਅ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਵੇ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕਰੇ। ਇਸ ਨਾਲ ਸਿੱਖ ਕੌਮ ਵਿੱਚ ਏਕਤਾ ਦਾ ਰਸਤਾ ਵੀ ਤਿਆਰ ਹੋ ਜਾਵੇਗਾ।

LEAVE A REPLY

Please enter your comment!
Please enter your name here