14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ

14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ

0
64

14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ

ਮੋਹਾਲੀ :‘ਯੁੱਧ ਨਸ਼ਿਆ ਵਿੱਰੁਧ’ ਮੁਹਿੰਮ ਤਹਿਤ ਲਾਲੜੂ (ਮੁਹਾਲੀ) ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ 14 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ ਹੈ।

ਐੱਸਪੀ(ਦਿਹਾਤੀ) ਮਨਪ੍ਰੀਤ ਸਿੰਘ, ਐੱਸਪੀ ਆਪਰੇਸ਼ਨ ਤਲਵਿੰਦਰ ਸਿੰਘ ਗਿੱਲ ਤੇ ਡੀਐੱਸਪੀ ਡੇਰਾਬਸੀ ਨਵੀਨਪਾਲ ਸਿੰਘ ਲਹਿਲ ਨੇ ਦੱਸਿਆ ਕਿ ਮੁੱਖ ਥਾਣਾ ਅਫਸਰ ਲਾਲੜੂ ਇੰਸਪੈਕਟਰ ਸਿਮਰਨ ਸਿੰਘ ਦੀ ਨਿਗਰਾਨੀ ਅਧੀਨ ਲਾਲੜੂ ਪੁਲੀਸ ਵੱਲੋਂ ਇਹ ਬਰਾਮਦਗੀ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਐੱਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ 11 ਜੂਨ ਨੂੰ ਸਬ ਇੰਸਪੈਕਟਰ ਰਾਜਿੰਦਰ ਸਿੰਘ ਵੱਲੋਂ ਪੁਲੀਸ ਪਾਰਟੀ ਗਸ਼ਤ ਦੌਰਾਨ ਘੋਲੂਮਾਜਰਾ ਮੁੱਖ ਮਾਰਗ ’ਤੇ ਇੱਕ ਇਨੋਵਾ ਕਾਰ ਖੜ੍ਹੀ ਦੇਖੀ, ਜਿਸ ਵਿੱਚ ਸਵਾਰ ਵਿਅਕਤੀਆਂ ਪੁਲੀਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਰਣਜੋਧ ਸਿੰਘ ਵਾਸੀ ਪਿੰਡ ਮੱਦਰ ਅਤੇ ਜਸਵੀਰ ਸਿੰਘ ਵਾਸੀ ਪਿੰਡ ਮਾੜੀ, ਦੋਵੇਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਚੈਕਿੰਗ ਦੌਰਾਨ ਉਨ੍ਹਾਂ ਕੋਲੋਂ 14 ਕਿਲੋ 370 ਗ੍ਰਾਮ (7 ਕਿਲੋ 545 ਗ੍ਰਾਮ ਅਤੇ ਦੂਜੇ ਲਿਫਾਫੇ ਵਿੱਚੋਂ 6 ਕਿਲੋ 825 ਗ੍ਰਾਮ) ਅਫੀਮ ਅਤੇ 5 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਉਕਤ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here