ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

0
65

ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਵੈਨਕੂਵਰ : ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਕਤਲਾਂ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਚਾਰ ਕੁ ਦਿਨ ਪਹਿਲਾਂ ਸਰੀ ਵਿਚਲੇ ਲਕਸ਼ਮੀ ਨਰਾਇਣ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨੂੰ ਫਿਰੌਤੀ ਦੇ ਫੋਨਾਂ ਤੋਂ ਬਾਅਦ ਉਸ ਦੇ ਬੈਂਕੁਏਟ ਹਾਲ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਪਰ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰ ਹੁਣ ਸਰੀ ਦੇ ਭੀੜ ਭੜੱਕੇ ਵਾਲੇ ਇਲਾਕੇ ਵਿੱਚ ਬੁੱਧਵਾਰ ਬਾਅਦ ਦੁਪਹਿਰ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬੇਸ਼ੱਕ ਪੁਲੀਸ ਨੇ ਮਰਨ ਵਾਲੇ ਦੀ ਪਛਾਣ ਜਾਰੀ ਨਹੀਂ ਕੀਤੀ, ਪਰ ਉਸ ਦੇ ਨੇੜਲੇ ਜਾਣਕਾਰਾਂ ਅਨੁਸਾਰ ਉਹ ਐਬਸਫੋਰਡ ਦਾ ਵਸਨੀਕ ਸਤਵਿੰਦਰ ਸ਼ਰਮਾ ਹੈ, ਜੋ ਲੇਬਰ ਠੇਕੇਦਾਰੀ ਦੇ ਨਾਲ ਨਾਲ ਘਰਾਂ ਦੀ ਉਸਾਰੀ ਦਾ ਕਾਰੋਬਾਰ ਕਰਦਾ ਸੀ।ਸ ਰੀ ਪੁਲੀਸ ਅਨੁਸਾਰ ਬਾਅਦ ਦੁਪਹਿਰ 84 ਐਵੇਨਿਊ ਅਤੇ 160 ਸਟਰੀਟ ਸਥਿਤ ਕਾਰੋਬਾਰੀ ਸਥਾਨ ’ਤੇ ਗੋਲੀਆਂ ਚੱਲਣ ਦਾ ਪਤਾ ਲੱਗਦੇ ਹੀ ਪੁਲੀਸ ਤੇ ਐਂਬੂਲੈਂਸ ਮੌਕੇ ’ਤੇ ਪਹੁੰਚੀ ਤਾਂ ਉਹ ਤੜਪ ਰਿਹਾ ਸੀ। ਬਚਾਉਣ ਦੇ ਯਤਨਾਂ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲੀਸ ਅਨੁਸਾਰ ਮਾਮਲਾ ਕਤਲ ਦੀ ਜਾਂਚ ਦਾ ਹੈ, ਜੋ ਅੱਗੇ ਵਿਸ਼ੇਸ਼ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਮੌਜੂਦਾ ਸਾਲ ਦੌਰਾਨ ਸਰੀ ’ਚ ਇਹ ਤੀਜਾ ਕਤਲ ਹੈ। ਲੋਕ ਦਹਿਸ਼ਤ ਵਿੱਚ ਹਨ ਅਤੇ ਪੁਲਿਸ ਕਾਰਵਾਈ ਲਈ ਪੱਬਾਂ ਭਾਰ ਹੋ ਗਈ ਹੈ।

LEAVE A REPLY

Please enter your comment!
Please enter your name here