ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਦੋ ਕਾਬੂ

ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਦੋ ਕਾਬੂ

0
125

ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਵਾਲੇ ਦੋ ਕਾਬੂ

ਸ੍ਰੀਨਗਰ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲਗਾਮ ਹਮਲੇ ’ਚ 26 ਵਿਅਕਤੀ ਮਾਰੇ ਗਏ ਸਨ। ਐੱਨਆਈਏ ਮੁਤਾਬਕ ਬਟਕੋਟੇ ਦੇ ਪਰਵੇਜ਼ ਅਹਿਮਦ ਜੋਥਰ ਅਤੇ ਹਿੱਲ ਪਾਰਕ ਦੇ ਬਸ਼ੀਰ ਅਹਿਮਦ ਜੋਥਰ ਨੇ ਹਮਲੇ ’ਚ ਸ਼ਾਮਲ ਤਿੰਨ ਹਥਿਆਰਬੰਦ ਦਹਿਸ਼ਤਗਰਦਾਂ ਦੀ ਪਛਾਣ ਦਾ ਖੁਲਾਸਾ ਕੀਤਾ ਹੈ। ਐੱਨਆਈਏ ਨੇ ਕਿਹਾ ਕਿ ਉਨ੍ਹਾਂ ਨੇ ਇਹ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਪਾਬੰਦੀਸ਼ੁਦਾ ਦਹਿਸ਼ਤੀ ਗੁਟ ਲਸ਼ਕਰ-ਏ-ਤਇਬਾ ਨਾਲ ਸਬੰਧਤ ਪਾਕਿਸਤਾਨੀ ਨਾਗਰਿਕ ਹਨ। ਦੋਵਾਂ ਵਿਅਕਤੀਆਂ ਨੇ ਦਹਿਸ਼ਤਗਰਦਾਂ ਨੂੰ ਖਾਣਾ, ਪਨਾਹ ਤੇ ਲਿਆਉਣ-ਲਿਜਾਣ ’ਚ ਸਹਾਇਤਾ ਕੀਤੀ ਸੀ। ਏਜੰਸੀ ਨੇ ਦੋਵਾਂ ਨੂੰ ਗ਼ੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ-1987 ਦੀਆਂ ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਹੈ।

LEAVE A REPLY

Please enter your comment!
Please enter your name here