ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

0
133

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੇ ਪੱਧਰ ’ਤੇ ਲੈਣ-ਦੇਣ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਮਜੀਠੀਆ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਵਿੱਚ ਲਗਭਗ 25 ਥਾਵਾਂ ’ਤੇ ਤਲਾਸ਼ੀ ਅਤੇ ਬਰਾਮਦਗੀ ਲਈ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਸਿਟ ਨੇ 22 ਵਿਅਕਤੀਆਂ ਦੇ ਵੱਖ-ਵੱਖ ਟਿਕਾਣਿਆਂ ਅਤੇ ਵਿਜੀਲੈਂਸ ਬਿਊਰੋ ਨੇ ਤਿੰਨ ਥਾਵਾਂ ’ਤੇ ਛਾਪੇ ਮਾਰੇ। ਬੁਲਾਰੇ ਨੇ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਕਾਨੂੰਨੀ ਪ੍ਰਕਿਰਿਆ ਤਹਿਤ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਕ੍ਰਾਈਮ ਦੇ ਪੁਲੀਸ ਥਾਣਾ ਐੱਸਏਐੱਸ ਨਗਰ ਵਿਖੇ 2021 ਵਿੱਚ ਦਰਜ ਕੀਤੇ ਗਏ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅਤੇ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਜਾਂਚ ਦੌਰਾਨ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੇ ਪੱਧਰ ’ਤੇ ਕੀਤੇ ਗਏ ਲੈਣ-ਦੇਣ ਦਾ ਖ਼ੁਲਾਸਾ ਹੋਇਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਕੇਸ ਵਿੱਚ ਲਗਭਗ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਗੈਰ-ਕਾਨੂੰਨੀ ਢੰਗ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਸਿਟ ਵੱਲੋਂ ਹੁਣ ਤੱਕ ਕੀਤੀ ਗਈ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮਜੀਠੀਆ ਦੇ ਪ੍ਰਬੰਧ ਵਾਲੀ ਸਰਾਇਆ ਇੰਡਸਟਰੀ ਦੇ ਖਾਤੇ ਵਿੱਚ ਜਮ?ਹਾਂ ਕੀਤੀ ਗਈ ਰਕਮ ਕਥਿਤ ਤੌਰ ’ਤੇ ਡਰੱਗ ਮਨੀ ਨਾਲ ਸਬੰਧਤ ਹੈ ਜੋ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਵੇਲੇ ਵਿਧਾਇਕ ਵਜੋਂ ਅਤੇ ਸਾਬਕਾ ਮੰਤਰੀ ਦੇ ਅਹੁਦੇ ਦੇ ਪ੍ਰਭਾਵ ਹੇਠ ਗਲਤ ਢੰਗ ਨਾਲ ਜਮ?ਹਾਂ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਤੇ ਉਨ੍ਹਾਂ ਦੀ ਪਤਨੀ ਦੇ ਨਾਂ ਹੇਠ ਚੱਲ ਅਤੇ ਅਚੱਲ ਜਾਇਦਾਦ ਵਿੱਚ ਵੀ ਵੱਡਾ ਵਾਧਾ ਹੋਇਆ ਹੈ ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਪੇਸ਼ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਵਿਚਲੇ ਘਰ, ਮਜੀਠਾ ਸਥਿਤ ਦਫ਼ਤਰ ਤੇ ਰਿਹਾਇਸ਼ ਅਤੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਵਿਧਾਇਕ ਪਤਨੀ ਗਨੀਵ ਕੌਰ ਦੀ ਰਿਹਾਇਸ਼ ’ਤੇ ਵੀ ਛਾਪੇ ਮਾਰੇ। ਛਾਪੇ ਦੀ ਖ਼ਬਰ ਉਸ ਵੇਲੇ ਜਨਤਕ ਹੋਈ ਜਦੋਂ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇਸ ਸਬੰਧੀ ਇੱਕ ਵੀਡੀਓ ਅਪਲੋਡ ਕੀਤੀ। ਮਜੀਠੀਆ ਨੇ ਦੋਸ਼ ਲਾਇਆ ਕਿ ਵਿਜੀਲੈਂਸ ਅਧਿਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਕੁਝ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਜਬਰੀ ਦਾਖ਼ਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਉਹ ਛਾਪਾ ਮਾਰਨ ਵਾਲੀ ਟੀਮ ਦੇ ਨਾਲ ਬਹਿਸ ਕਰਦੇ ਹੋਏ ਵੀ ਦਿਖਾਈ ਦਿੱਤੇ। ਉਨ੍ਹਾਂ ਦੀ ਵਿਧਾਇਕ ਪਤਨੀ ਗਨੀਵ ਕੌਰ ਵੀ ਉਨ੍ਹਾਂ ਨਾਲ ਸੀ ਅਤੇ ਉਸ ਨੇ ਵੀ ਕਾਰਵਾਈ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਮਿਲੀ ਜਾਣਕਾਰੀ ਮੁਤਾਬਕ ਛਾਪਾ ਮਾਰਨ ਦੀ ਕਾਰਵਾਈ ਸਵੇਰੇ ਲਗਭਗ 6 ਵਜੇ ਸ਼ੁਰੂ ਹੋਈ ਜੋ ਦੁਪਹਿਰ 1 ਵਜੇ ਉਸ ਵੇਲੇ ਤੱਕ ਜਾਰੀ ਰਹੀ ਜਦੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਕੇ ਲਿਜਾਇਆ ਗਿਆ। ਉਨ੍ਹਾਂ ਦੇ ਘਰ ਅਤੇ ਹੋਰ ਥਾਵਾਂ ਦੀ ਤਲਾਸ਼ੀ ਸ਼ਾਮ 4 ਵਜੇ ਤੱਕ ਜਾਰੀ ਰਹੀ।

LEAVE A REPLY

Please enter your comment!
Please enter your name here