ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ

Gujarat High Court Extends Asaram’s Interim Bail Till July 7 in 2013 Rape Case

0
264

ਆਸਾਰਾਮ ਦੀ ਜ਼ਮਾਨਤ 7 ਤੱਕ ਵੱਧੀ

ਅਹਿਮਦਾਬਾਦ : ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਇਲੇਸ਼ ਵੋਰਾ ਅਤੇ ਸੰਦੀਪ ਭੱਟ ਦੀ ਡਿਵੀਜ਼ਨ ਬੈਂਚ ਨੇ ਅਰਜ਼ੀ ਦੀ ਸੁਣਵਾਈ ਦੌਰਾਨ 28 ਮਾਰਚ ਨੂੰ ਤਿੰਨ ਮਹੀਨਿਆਂ ਲਈ ਦਿੱਤੀ ਗਈ ਅੰਤਰਿਮ ਜ਼ਮਾਨਤ ਵਿੱਚ ਇਹ ਵਾਧਾ ਕੀਤਾ ਕੀਤਾ ਹੈ।

86 ਸਾਲਾ ਆਸਾਰਾਮ ਮੈਡੀਕਲ ਆਧਾਰ ’ਤੇ ਜ਼ਮਾਨਤ ’ਤੇ ਹੈ। ਜ਼ਮਾਨਤ ਵਿੱਚ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਸ ਦਾ ਵਕੀਲ ਆਪਣੀ ਅਰਜ਼ੀ ਵਿੱਚ ਜ਼ਰੂਰੀ ਦਸਤਾਵੇਜ਼ ਜਮ?ਹਾਂ ਕਰਵਾ ਸਕੇ ਅਤੇ ਕੇਸ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਰੱਖੀ ਗਈ ਹੈ। ਹਾਲਾਂਕਿ 28 ਮਾਰਚ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ 30 ਜੂਨ ਨੂੰ ਖਤਮ ਹੋਣ ਵਾਲੀ ਹੈ।

ਜਨਵਰੀ 2023 ਵਿੱਚ ਗਾਂਧੀਨਗਰ ਦੀ ਇੱਕ ਅਦਾਲਤ ਨੇ ਆਸਾਰਾਮ ਨੂੰ ਇੱਕ ਜਬਰ ਜਨਾਹ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਆਸਾਰਾਮ 2013 ਵਿੱਚ ਰਾਜਸਥਾਨ ਵਿੱਚ ਆਪਣੇ ਆਸ਼ਰਮ ਵਿੱਚ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਇੱਕ ਹੋਰ ਮਾਮਲੇ ਵਿੱਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

LEAVE A REPLY

Please enter your comment!
Please enter your name here