ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ

Dr. Kashmir Singh Sohal, AAP MLA from Tarn Taran, passed away at age 66 after a prolonged battle with cancer. Punjab CM Bhagwant Mann expressed deep condolences over the loss of the dedicated party leader.

0
482

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ

ਤਰਨਤਾਰਨ : ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ ਲਏ।

ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਨਵਜੋਤ ਕੌਰ ਹੁੰਦਲ, ਇੱਕ ਪੁੱਤਰ ਅਤੇ ਧੀ ਹਨ। ਉਨ੍ਹਾਂ ਦੇ ਦੋਵੇਂ ਬੱਚੇ ਡਾਕਟਰ ਹਨ। ਉਨ੍ਹਾਂ 2022 ਦੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਪਾਰਟੀ ਦੇ ਡਾ. ਧਰਮਵੀਰ ਅਗਨੀਹੋਤਰੀ ਨੂੰ ਹਰਾਇਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਸੋਹਲ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ।

ਮਾਨ ਨੇ ਪੋਸਟ ਵਿਚ ਕਿਹਾ, ‘‘ਤਰਨ ਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ?ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।’

LEAVE A REPLY

Please enter your comment!
Please enter your name here