ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

Punjab’s former Health Minister Vijay Singla has been given a clean chit by police in a corruption case filed in 2022. The closure report has been submitted to Mohali court, with the final decision expected on July 14.

0
273

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

ਮੁਹਾਲੀ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 ਜੁਲਾਈ ਨੂੰ ਫੈਸਲਾ ਲਿਆ ਜਾਵੇਗਾ।

ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖ਼?ਲਾਫ਼ ਸਾਲ 2022 ਵਿਚ ਮੁਹਾਲੀ ਦੇ ਫੇਜ਼ ਅੱਠ ਥਾਣੇ ਵਿੱਚ ਭ੍ਰਿਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਕੇਸ ਪੰਜਾਬ ਸਿਹਤ ਕਾਰਪੋਰੇਸ਼ਨ ਵਿੱਚ ਡੈਂਪੂਟੇਸ਼ਨ ਉੱਤੇ ਕੰਮ ਕਰਦੇ ਅਧਿਕਾਰੀ ਰਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਹੋਇਆ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਆਪਣੇ ਓਐਸਡੀ ਪ੍ਰਦੀਪ ਕੁਮਾਰ ਜ਼ਰੀਏ ਉਨ੍ਹਾਂ ਕੋਲੋਂ ਪੰਜਾਬ ਸਿਹਤ ਕਾਰਪੋਰੇਸ਼ਨ ਵੱਲੋਂ ਕਰਾਏ ਜਾਂਦੇ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਲਈ ਇਕ ਪ੍ਰਤੀਸ਼ਤ ਦੀ ਕਮਿਸ਼ਨ ਮੰਗੀ ਗਈ ਸੀ। ਸ਼ਿਕਾਇਤ ਕਰਤਾ ਨੇ ਉਸ ਸਮੇਂ ਆਡੀਓ ਰਿਕਾਰਡਿੰਗ ਹੋਣ ਦਾ ਦਾਅਵਾ ਵੀ ਕੀਤਾ ਸੀ।

ਇਸ ਸ਼ਿਕਾਇਤ ਦੇ ਆਧਾਰ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਉਨ੍ਹਾਂ ਦੇ ਓਐੱਸਡੀ ਪ੍ਰਦੀਪ ਕੁਮਾਰ ਖ਼?ਲਾਫ਼ ਕੇਸ ਦਰਜ ਕੀਤਾ ਗਿਆ ਸੀ। ਮਗਰੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵੀ ਭੇਜਿਆ ਗਿਆ। ਵਿਜੈ ਸਿੰਗਲਾ ਨੂੰ ਉਦੋਂ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਤਹਿਤ ਬਹੁਤ ਪ੍ਰਚਾਰਿਆ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਸ ਮਾਮਲੇ ਸਬੰਧੀ ਸਰਕਾਰ ਉੱਤੇ ਤਨਜ਼ ਕੱਸੇ ਜਾਂਦੇ ਰਹੇ ਸਨ।

ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਤਾਜ਼ਾ ਕਲੋਜ਼ਰ ਰਿਪੋਰਟ ਵਿੱਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਸ਼ਿਕਾਇਤਕਰਤਾ ਰਜਿੰਦਰ ਸਿੰਘ ਨੂੰ ਕਲੋਜ਼ਰ ਰਿਪੋਰਟ ਪੇਸ਼ ਕਰਨ ’ਤੇ ਕੋਈ ਉਜ਼ਰ ਨਹੀਂ ਹੈ। ਜੇਕਰ ਅਦਾਲਤ 14 ਜੁਲਾਈ ਨੂੰ ਪੁਲੀਸ ਵੱਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਪ੍ਰਵਾਨ ਕਰ ਲੈਂਦੀ ਹੈ ਤਾਂ ਵਿਜੈ ਸਿੰਗਲਾ ਦਾ ਇਸ ਮਾਮਲੇ ਵਿੱਚੋਂ ਛੁਟਕਾਰਾ ਹੋ ਜਾਵੇਗਾ।

LEAVE A REPLY

Please enter your comment!
Please enter your name here