ਸੰਜੀਵ ਅਰੋੜਾ ਨੇ ਹਲਫ਼ ਲਿਆ

Sanjeev Arora took oath as the newly elected MLA from Ludhiana West. Speaker Kultar Singh Sandhwan administered the oath. Arora won the by-election with 35,179 votes, following the untimely demise of MLA Gurpreet Bassi Gogi.

0
38

ਸੰਜੀਵ ਅਰੋੜਾ ਨੇ ਹਲਫ਼ ਲਿਆ

ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬੁੱਧ ਰਾਮ, ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।

ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, ਜਦੋਂ ਕਿ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਜਨਵਰੀ ਵਿੱਚ ਬੇਵਕਤੀ ਮੌਤ ਮਗਰੋਂ ਜ਼ਿਮਨੀ ਚੋਣ ਕਰਵਾਉਣ ਦੀ ਲੋੜ ਪਈ ਸੀ।

*

LEAVE A REPLY

Please enter your comment!
Please enter your name here