ਕੈਨੇਡਾ ਹੁਣ ਅਮਰੀਕਾ ’ਤੇ ਡਿਜੀਟਲ ਸੇਵਾ ਟੈਕਸ ਨਹੀਂ ਲਗਾਏਗਾ

Canada has scrapped its plan to impose a digital services tax on American technology companies, paving the way for renewed trade discussions with the US after tensions over the tax threatened talks.

0
151

ਕੈਨੇਡਾ ਹੁਣ ਅਮਰੀਕਾ ’ਤੇ ਡਿਜੀਟਲ ਸੇਵਾ ਟੈਕਸ ਨਹੀਂ ਲਗਾਏਗਾ

ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕਰਨ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ ਤਕਨਾਲੋਜੀ ਕੰਪਨੀਆਂ ’ਤੇ ਟੈਕਸ ਲਗਾਉਣ ਦੀ ਕੈਨੇਡਾ ਦੀ ਯੋਜਨਾ ਨੂੰ ਲੈ ਕੇ ਵਪਾਰਕ ਗੱਲਬਾਤ ਨੂੰ ਮੁਅੱਤਲ ਕਰ ਰਹੇ ਹਨ। ਉਨ੍ਹਾਂ ਕੈਨੇਡਾ ਵੱਲੋਂ ਲਾਏ ਇਸ ਟੈਕਸ ਨੂੰ ‘‘ਅਮਰੀਕਾ ’ਤੇ ਸਿੱਧਾ ਤੇ ਸਪੱਸ਼ਟ ਹਮਲਾ’ ਦੱਸਿਆ ਸੀ।

ਕੈਨੇਡੀਅਨ ਸਰਕਾਰ ਨੇ ਕਿਹਾ ਕਿ ਉਹ ਇੱਕ ਵਪਾਰਕ ਸਮਝੌਤੇ ਦੀ ‘ਉਮੀਦ’ ਰੱਖਦੀ ਹੈ ਇਸ ਲਈ ਇਹ ‘ਡਿਜੀਟਲ ਸੇਵਾਵਾਂ ਟੈਕਸ ਨੂੰ ਰੱਦ’ ਕਰ ਦੇਵੇਗੀ। ਕਾਰਨੀ ਦੇ ਦਫਤਰ ਨੇ ਕਿਹਾ ਕਿ ਕਾਰਨੀ ਅਤੇ ਟਰੰਪ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ ਹੋਏ ਹਨ।

LEAVE A REPLY

Please enter your comment!
Please enter your name here