ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ

Punjab Chief Minister Bhagwant Mann announces the construction of a modern two-lane railway overbridge at Dhuri. The ₹54.76 crore project aims to resolve traffic issues in the Malwa region and will be completed within 18 months.

0
231

ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੀ ਉਸਾਰੀ ਜਲਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਆਰ.ਓ.ਬੀ. ਲੈਵਲ ਕਰਾਸਿੰਗ (ਫਾਟਕ) ਨੰਬਰ 62 ਏ ’ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 54.76 ਕਰੋੜ ਹੈ, ਜਿਸ ਦਾ ਪੂਰਾ ਖਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ।

ਸ੍ਰੀ ਮਾਨ ਨੇ ਕਿਹਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁਰੂ ਹੋਇਆ ਸੀ ਪਰ ਮਾਰਚ 2025 ਵਿੱਚ ਰੇਲਵੇ ਦੀ ਮਨਜ਼ੂਰੀ ਨਾ ਮਿਲਣ ਕਰਕੇ ਕੰਮ ਵਿੱਚ ਦੇਰੀ ਹੋਈ। ਸੂਬਾ ਸਰਕਾਰ ਨੇ ਇਸ ਮਾਮਲੇ ਦੀ ਪੈਰਵੀ ਕੀਤੀ ਹੈ ਅਤੇ ਰੇਲਵੇ ਅਧਿਕਾਰੀਆਂ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋਣ ਦੇ ਨਾਲ ਪ੍ਰਾਜੈਕਟ ’ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਦ੍ਰਿੜ੍ਹ ਯਤਨਾਂ ਸਦਕਾ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੋਈ ਹੈ ਅਤੇ ਇਹ ਪ੍ਰਾਜੈਕਟ ਇਸੇ ਦਾ ਪ੍ਰਤੀਕ ਹੈ। ਉਨ੍ਹਾਂ ?ਕਹਾ ਕਿ ਆਉਂਦੇ ਦਿਨੀਂ ਹੋਰ ਵੀ ਪ੍ਰਾਜੈਕਟਾਂ ਦੇ ਐਲਾਨ ਕੀਤੇ ਜਾਣਗੇ।

LEAVE A REPLY

Please enter your comment!
Please enter your name here