ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ

ਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹ
ਨਵੀਂ ਦਿੱਲੀ : ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦਾ ਵਿਵਾਦ ਖਤਮ ਹੁੰਦਾ ਦਿਖਾਈ ਨਹੀਂ ਦੇ ਰਿਹਾ। ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ ਦਿਲਜੀਤ ਨੂੰ ਸੋਸ਼ਲ ਮੀਡੀਆ ਤੇ ਹੋਰਾਂ ਦਾ ਵਿਰੋਧ ਸਹਿਣਾ ਪੈ ਰਿਹਾ ਹੈ। ਹੁਣ ਭਾਰਤ ਦੇ ਸੀਨੀਅਰ ਅਤੇ ਪ੍ਰਸਿੱਧ ਕਲਾਕਾਰ ਨਸੀਰੂਦੀਨ ਸ਼ਾਹ ਨੇ ਹੁਣ ਦਿਲਜੀਤ ਲਈ ਆਪਣਾ ਸਮਰਥਨ ਜ਼ਾਹਰ ਕੀਤਾ ਹੈ ਤੇ ਕਿਹਾ ਹੈ ਕਿ ਦਿਲਜੀਤ ਫਿਲਮ ਦੀ ਕਾਸਟਿੰਗ ਲਈ ਜ਼ਿੰਮੇਵਾਰ ਨਹੀਂ ਸੀ।
ਨਸੀਰੂਦੀਨ ਨੇ ਲਿਖਿਆ, ‘ਮੈਂ ਦਿਲਜੀਤ ਨਾਲ ਡਟ ਕੇ ਖੜ੍ਹਾ ਹਾਂ। ਜੁਮਲਾ ਪਾਰਟੀ ਉਸ ਨੂੰ ਨਿਸ਼ਾਨਾ ਬਣਾਉਣ ਲਈ ਮੌਕੇ ਦਾ ਇੰਤਜ਼ਾਰ ਕਰ ਰਹੀ ਸੀ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਆਖ਼ਰਕਾਰ ਇਹ ਮੌਕਾ ਮਿਲ ਗਿਆ ਹੈ। ਫਿਲਮ ਦੀ ਕਾਸਟਿੰਗ ਲਈ ਉਹ ਜ਼ਿੰਮੇਵਾਰ ਨਹੀਂ ਸੀ, ਇਸ ਲਈ ਨਿਰਦੇਸ਼ਕ ਜ਼ਿੰਮੇਵਾਰ ਸੀ।
ਜ਼ਿਕਰਯੋਗ ਹੈ ਕਿ ਮੀਕਾ ਸਿੰਘ ਨੇ ਇੰਸਟਾਗ੍ਰਾਮ ’ਤੇ ਲੰਮਾ ਨੋਟ ਸਾਂਝਾ ਕੀਤਾ ਸੀ, ਜਿਸ ’ਚ ਉਸ ਨੇ ਸਰਹੱਦ ਪਾਰ ਦੀ ਅਦਾਕਾਰਾ ਨਾਲ ਸਮੱਗਰੀ ਰਿਲੀਜ਼ ਕਰਨ ’ਤੇ ਦਿਲਜੀਤ ਦੀ ਨਿਖੇਧੀ ਕਰਦਿਆਂ ਉਸ ਨੂੰ ਗੈਰ-ਜ਼ਿੰਮੇਵਾਰ ਆਖਿਆ। ਮੀਕਾ ਨੇ ‘ਦੇਸ਼ ਪਹਿਲਾਂ’ ਸਿਰਲੇਖ ਵਾਲਾ ਨੋਟ ਸਾਂਝਾ ਕਰਦਿਆਂ ਕਿਹਾ, ‘‘ਦੋਸਤੋ ਜਿਵੇਂ ਕਿ ਅਸੀਂ ਜਾਣਦੇ ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਇਸ ਵੇਲੇ ਰਿਸ਼ਤੇ ਠੀਕ ਨਹੀਂ ਚੱਲ ਰਹੇ। ਫਿਰ ਵੀ ਕੁਝ ਲੋਕ ਗੈਰ-ਜ਼ਿੰਮੇਵਾਰਾਨਾ ਕੰਮ ਜਾਰੀ ਰੱਖਦੇ ਹਨ, ਜਦੋਂ ਦੇਸ਼ ਦੀ ਇੱਜ਼ਤ ਦਾ ਸਵਾਲ ਹੋਵੇ ਤਾਂ ਸਰਹੱਦ ਪਾਰ ਦੇ ਕਲਾਕਾਰਾਂ ਨਾਲ ਸਬੰਧਤ ਸਮੱਗਰੀ ਰਿਲੀਜ਼ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਦੋ ਵਾਰ ਸੋਚਣਾ ਚਾਹੀਦਾ ਹੈ।’’ ਭਾਵੇਂ ਕਿ ਦਲਜੀਤ ਦੋਸਾਂਝ ਦੀ ਇਹ ਫਿਲਮ ਪਾਕਿਸਤਾਨ ਵਿੱਚ ਰਿਲੀਜ਼ ਹੋ ਗਈ ਹੈ, ਹੁਣ ਦੇਖਣਾ ਹੈ ਕਿ ਭਾਰਤ ਵਿੱਚ ਇਹ ਫਿਲਮ ਕਦੋਂ ਰਿਲੀਜ਼ ਹੋ ਸਕੇਗੀ।