ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼

Shiromani Akali Dal, under Sukhbir Singh Badal's leadership, has warned the Punjab AAP government against forcibly acquiring farmers’ land. The party vows to launch a mass movement to protect farmers’ rights and expose corruption.

0
112

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਵਿਚਾਰ-ਚਰਚਾ ਕੀਤੀ ਗਈ। ਸ਼?ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਵਿੱਚ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ। ਉਨ੍ਹਾਂ ਫ਼ੈਸਲਾ ਕੀਤਾ ਕਿ ਸ਼?ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵੱਖ-ਵੱਖ ਮੁੱਦੇ ਚੁੱਕੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨਾਂ ਖੋਹਣ ਤੇ ਭ੍ਰਿਸ਼ਟ ‘ਆਪ’ ਆਗੂਆਂ ਨੂੰ ਬਚਾਉਣ ਵਿਰੁੱਧ ਲੋਕ ਲਹਿਰ ਵਿੱਢੀ ਜਾਵੇਗੀ।

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠਲੀ ਦਿੱਲੀ ਦੀ ਲੀਡਰਸ਼ਿਪ ਵੱਲੋਂ ਐਮਰਜੈਂਸੀ ਵਰਗੇ ਹਾਲਾਤ ਬਣਾਏ ਗਏ ਹਨ ਅਤੇ ਵਿਰੋਧੀ ਧਿਰ ਦੀ ਆਵਾਜ਼ ਕੁਚਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੁਧਿਆਣਾ ਵਿਚ 24000 ਏਕੜ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਜਿਸ ਨਾਲ ਹਜ਼ਾਰਾਂ ਲੋਕ ਆਪਣੇ ਰੁਜ਼ਗਾਰ ਗੁਆ ਲੈਣਗੇ।

LEAVE A REPLY

Please enter your comment!
Please enter your name here