ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ

ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ

0
170

ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ “: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼?ਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ ਪ੍ਰਗਟਾਇਆ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਅਹੁਦੇ ਅਤੇ ਰੁਤਬੇ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਜਿਸ ਵਾਸਤੇ ਉਨ੍ਹਾਂ ਅਗਾਊਂ ਕਾਰਵਾਈ ਦੀ ਅਪੀਲ ਕੀਤੀ ਸੀ। ਇਸ ਦਾ ਖੁਲਾਸਾ ਹੋਣ ਮਗਰੋਂ ਸਿੱਖ ਜਗਤ ਵੱਲੋਂ ਉਨ੍ਹਾਂ ਦੀ ਇਹ ਕਹਿ ਕੇ ਆਲੋਚਨਾ ਕੀਤੀ ਜਾ ਰਹੀ ਸੀ ਕਿ ਅਕਾਲ ਤਖਤ ਦੇ ਜਥੇਦਾਰ ਦੇ ਅਹੁਦੇ ’ਤੇ ਰਹੇ ਵਿਅਕਤੀ ਵੱਲੋਂ ਦੁਨਿਆਵੀ ਅਦਾਲਤ ਦਾ ਆਸਰਾ ਲਿਆ ਜਾ ਰਿਹਾ ਹੈ।

ਅੱਜ ਇਸ ਮਾਮਲੇ ਵਿੱਚ ਉਨ੍ਹਾਂ ਆਪਣੀ ਪਟੀਸ਼ਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਜਾਰੀ ਕੀਤੇ ਵੀਡੀਓ ਸੁਨੇਹੇ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਅਹੁਦੇ ’ਤੇ ਰਹਿੰਦਿਆਂ ਆਪਣੇ ਇਸ ਅਹੁਦੇ ਤੇ ਮਾਣ-ਸਨਮਾਨ ਨੂੰ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤਾ ਹੈ। ਉਨ੍ਹਾਂ ਕਦੇ ਵੀ ਇਨ੍ਹਾਂ ਅਹੁਦਿਆਂ ਅਤੇ ਸੰਸਥਾਵਾਂ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਬਾਰੇ ਨਹੀਂ ਸੋਚਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਜਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਇਹ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਸਿੱਖ ਸੰਸਥਾਵਾਂ ਤੇ ਅਹਿਮ ਅਹੁਦਿਆਂ ਦੇ ਮਾਣ-ਸਨਮਾਨ ਨੂੰ ਬਚਾਉਣਾ ਹੁਣ ਸਿੱਖ ਜਗਤ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਟੀਸ਼ਨ ਵਿਚਲੇ ਵੇਰਵੇ ਸਾਂਝੇ ਨਹੀਂ ਕੀਤੇ ਪਰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਪਟੀਸ਼ਨ ਵਿੱਚ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ ਅਤੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਪਟੀਸ਼ਨ ਵਾਪਿਸ ਲੈਣ ਦੇ ਫ਼ੈਸਲੇ ਦਾ ਦਲ ਖ਼ਾਲਸਾ ਨੇ ਸੁਆਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਾਹੀਦਾ ਹੈ ਕਿ ਉਹ ਸਿੰਘ ਸਾਹਿਬਾਨ ਦੇ ਤੌਖਲਿਆਂ ਦਾ ਸਨਮਾਨਯੋਗ ਤਰੀਕੇ ਨਾਲ ਨਿਬੇੜਾ ਕਰਨ।

LEAVE A REPLY

Please enter your comment!
Please enter your name here