ਟਰੰਪ ਨਾਲ ਗੱਲਬਾਤ ਕਰਨਗੇ ਰੂਸ ਰਾਸ਼ਟਰਪਤੀ

Putin to Hold Phone Talks with Trump Amid Ukraine Tensions"

0
176

ਟਰੰਪ ਨਾਲ ਗੱਲਬਾਤ ਕਰਨਗੇ ਰੂਸ ਰਾਸ਼ਟਰਪਤੀ

ਮਾਸਕੋ :ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ ਹਮਲੇ ਜਾਰੀ ਹਨ ਤੇ ਕੁਝ ਦਿਨ ਪਹਿਲਾਂ ਟਰੰਪ ਨੇ ਪੂਤਿਨ ਖ਼?ਲਾਫ਼ ਸਖਤ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਵਲਾਦੀਮੀਰ ਪੂਤਿਨ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਦੀ ਇਹ ਟਿੱਪਣੀ ਰੂਸ ਵੱਲੋਂ ਯੂਕਰੇਨ ਉੱਤੇ ਵੱਡੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਕੀਤੀ ਗਈ ਸੀ। ਉਨ੍ਹਾਂ ਕਿਹਾ ਸੀ ਕਿ ਪੂਤਿਨ ਨੂੰ ਇਸ ਦਾ ਅਹਿਸਾਸ ਨਹੀਂ ਹੈ ਤੇ ਰੂਸ ਨੂੰ ਇਸ ਤੋਂ ਸਬਕ ਸਿੱਖਣਾ ਚਾਹੀਦਾ ਹੈ।

LEAVE A REPLY

Please enter your comment!
Please enter your name here