ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ

DSP arrested in corruption charges

0
109

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ

ਚੰਡੀਗੜ੍ਹ : ਫਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਐੱਸਪੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਐੱਸਐੱਸਪੀ ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਫ਼ਰੀਦਕੋਟ ਪੁਲੀਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਮਗਰੋਂ ਡੀਐੱਸਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਰਕਾਰ ਦੀ ‘ਭ੍ਰਿਸ਼ਟਾਚਾਰ ਖਿਲਾਫ਼ ਸਿਫ਼ਰ ਟਾਲਰੈਂਸ ਨੀਤੀ’ ਤਹਿਤ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

LEAVE A REPLY

Please enter your comment!
Please enter your name here