ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਿਉਂ ਨਹੀਂ ਕੀਤਾ?: ਚੀਮਾ
ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਬੋਹਰ ਵਿੱਚ ਵਪਾਰੀ ਦਾ ਹੋਇਆ ਕਤਲ ਲਾਰੈਂਸ ਬੁਸ਼ਨੋਈ ਵਲੋਂ ਕਰਵਾਇਆ ਗਿਆ ਹੈ, ਜੋ ਗੁਜਰਾਤ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ, ‘‘ਬਹੁਤ ਦੁੱਖ ਦੀ ਗੱਲ ਹੈ ਕਿ ਉਹ ਗੁਜਰਾਤ ਵਿੱਚ ਬੈਠਾ ਪੰਜਾਬ ਨੂੰ ਨਿਸ਼ਾਨਾ ਬਣਾ ਰਿਹਾ ਹੈ, ਉਸ ਨੂੰ ਉੱਥੇ ਕਿਉਂ ਰੱਖਿਆ ਜਾ ਰਿਹਾ ਹੈੈ?’’ ਚੀਮਾ ਨੇ ਕਿਹਾ ਕਿ ਭਾਜਪਾ ਇਨ੍ਹਾਂ ਗੈਂਗਸਟਰਾਂ ਨੂੰ ਆਪਣੀ ਪਕੜ ਵਿੱਚ ਰੱਖਣਾ ਚਾਹੁੰਦੀ ਹੈ ਅਤੇ ਉਨ੍ਹਾਂ ਦੀ ਵਰਤੋਂ ਗੈਰ ਭਾਜਪਾਈ ਰਾਜਾਂ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਕਰਨਾ ਚਾਹੁੰਦੀ ਹੈ। ਪਰ ਪੰਜਾਬ ਸਰਕਾਰ ਸ਼ਾਂਤੀ ਯਕੀਨੀ ਬਣਾਉਣ ਲਈ ਇਮਾਨਦਾਰੀ ਨਾਲ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਸਮੇਤ ਸਾਰੇ ਆਗੂ ਅਸਲ ਵਿੱਚ ਡਰੱਗ ਮਾਫੀਆ ਦੇ ਹੱਕ ਵਿੱਚ ਕੰਮ ਕਰ ਰਹੇ ਹਨ ਅਤੇ ਇੱਥੋਂ ਤੱਕ ਕਿ ਖੁੱਲ੍ਹੇਆਮ ਗੈਂਗਸਟਰਾਂ ਦਾ ਸਮਰਥਨ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਕੰਢੇ ਚੁੱਗ ਰਹੇ ਹਨ ।
ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਕਿਹਾ, “ਜਨਤਾ ਵਿੱਚ ਰੌਲਾ ਪਾਉਣ ਦੀ ਬਜਾਏ ਪਾਰਟੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੰਪਰਕ ਕਿਉਂ ਨਹੀਂ ਕਰਦੀ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੀ ਜੇਲ੍ਹ ਵਿੱਚ ਕਿਉਂ ਨਹੀਂ ਭੇਜਦੀ।’’
ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਿਉਂ ਨਹੀਂ ਕੀਤਾ?: ਚੀਮਾ
Date: