ਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ

0
56

ਭਾਰਤੀ ਟੀਮ ਵਪਾਰਕ ਗੱਲਬਾਤ ਲਈ ਵਾਸ਼ਿੰਗਟਨ ਆਵੇਗੀ
ਨਵੀਂ ਦਿੱਲੀ : ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਵਪਾਰ ਸਮਝੌਤੇ ਲਈ ਅਮਰੀਕਾ ਨਾਲ ਗੱਲਬਾਤ ਦੇ ਇੱਕ ਹੋਰ ਦੌਰ ਲਈ ਜਲਦ ਹੀ ਵਾਸ਼ਿੰਗਟਨ ਦਾ ਦੌਰਾ ਕਰੇਗੀ। ਅਧਿਕਾਰੀ ਨੇ ਕਿਹਾ ਕਿ ਇਸ ਦੌਰੇ ਦੌਰਾਨ ਅੰਤਰਿਮ ਅਤੇ ਦੁਵੱਲੇ ਵਪਾਰ ਸਮਝੌਤੇ (2“1) ਦੇ ਪਹਿਲੇ ਪੜਾਅ ਦੋਵਾਂ ਨੁਕਤਿਆਂ ’ਤੇ ਗੱਲਬਾਤ ਹੋਵੇਗੀ। ਦੌਰੇ ਦੀਆਂ ਤਰੀਕਾਂ ਅਜੇ ਤੈਅ ਨਹੀਂ ਹੋਈਆਂ ਹਨ। ਹਾਲਾਂਕਿ, ਸੂਤਰਾਂ ਦਾ ਕਹਿਣਾ ਹੈ ਕਿ ਟੀਮ ਦੇ ਅਗਲੇ ਹਫ਼ਤੇ ਵਾਸ਼ਿੰਗਟਨ ਜਾਣ ਦੀ ਉਮੀਦ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ ਮੁੱਖ ਵਾਰਤਾਕਾਰ ਰਾਜੇਸ਼ ਅਗਰਵਾਲ ਦੀ ਅਗਵਾਈ ਵਾਲੀ ਭਾਰਤੀ ਟੀਮ ਸਮਝੌਤੇ ਬਾਰੇ ਗੱਲਬਾਤ ਪੂਰੀ ਕਰਨ ਤੋਂ ਬਾਅਦ ਵਾਸ਼ਿੰਗਟਨ ਤੋਂ ਪਰਤੀ ਸੀ। ਇਹ ਦੌਰਾ ਮਹੱਤਵਪੂਰਨ ਹੈ ਕਿਉਂਕਿ ਅਮਰੀਕਾ ਨੇ ਵਾਧੂ ਆਯਾਤ ਡਿਊਟੀਆਂ (ਭਾਰਤ ਦੇ ਮਾਮਲੇ ਵਿੱਚ ਇਹ 26 ਪ੍ਰਤੀਸ਼ਤ ਹੈ) ਲਗਾਉਣ ਦੀ ਮਿਆਦ 1 ਅਗਸਤ ਤੱਕ ਵਧਾ ਦਿੱਤੀ ਹੈ।

LEAVE A REPLY

Please enter your comment!
Please enter your name here