ਹੈਰੋਇਨ ਸਣੇ ਮੁਲਜ਼ਮ ਕਾਬੂ
ਅੰਮ੍ਰਿਤਸਰ : ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਆਪਰੇਸ਼ਨ ਤਹਿਤ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਮਾਨ ਬਰਾਮਦ ਕੀਤਾ ਗਿਆ ਹੈ। ਬੀਐੱਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਖਾਸਾ ਇਲਾਕੇ ਵਿੱਚੋਂ ਕਾਬੂ ਕੀਤਾ ਹੈ। ਉਸ ਕੋਲੋਂ ਇੱਕ ਕਿਲੋ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਬੀਤੀ ਸ਼ਾਮ ਸਾਂਝਾ ਆਪਰੇਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਚਮਿਆਰੀ ਇਲਾਕੇ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਬੀਐੱਸਐੰਫ ਦੇ ਖੁਫੀਆ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਖਾਸਾ ਇਲਾਕੇ ਵਿੱਚ ਹੈਰੋਇਨ ਦੀ ਤਸਕਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਸਾਂਝੇ ਆਪਰੇਸ਼ਨ ਵਿੱਚ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਸ ਸਬੰਧ ਵਿੱਚ ਅਗਲੇਰੀ ਜਾਂਚ ਜਾਰੀ ਹੈ।
ਹੈਰੋਇਨ ਸਣੇ ਮੁਲਜ਼ਮ ਕਾਬੂ
BSF and Anti-Narcotics Task Force Arrest Drug Smuggler with 1 Kg Heroin in Amritsar