ਕਪਿਲ ਸ਼ਰਮਾ ਦੇ ਨਵੇਂ ਕੈਫੇ ’ਤੇ ਹੋਈ ਗੋਲੀਬਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਲਈ ਜ਼ਿੰਮੇਵਾਰੀ

ਕਪਿਲ ਸ਼ਰਮਾ ਦੇ ਨਵੇਂ ਕੈਫੇ ’ਤੇ ਹੋਈ ਗੋਲੀਬਾਰੀ
ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਲਈ ਜ਼ਿੰਮੇਵਾਰੀ
ਵਿਨੀਪੈਗ : ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਵੱਲੋਂ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ਰੈਸਟੋਰੈਂਟ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਜਗ੍ਹਾ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦੀ ਸੂਚਨਾ ਮਿਲੀ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਵਿਅਕਤੀ ਕਾਰ ਦੇ ਅੰਦਰੋਂ ਪਿਸਤੌਲ ਨਾਲ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਕਿ ਹਮਲਾ ਸਿੱਧਾ ਕੈਫ਼ੇ ਜਾਂ ਕਪਿਲ ਸ਼ਰਮਾ ਨੂੰ ਨਿਸ਼ਾਨਾ ਬਣਾਉਣ ਲਈ ਸੀ ਜਾਂ ਨਹੀਂ।
ਸੋਸ਼ਲ ਮੀਡੀਆ ਉਪਰ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹਰਜੀਤ ਸਿੰਘ ਲਾਡੀ ਵੱਲੋਂ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਹੈ। ਉਹ ਇਸ ਵੇਲੇ ਜਰਮਨੀ ਵਿਚ ਰਹਿ ਰਿਹਾ ਹੈ ਤੇ ਪੰਜਾਬ ਵਿਚ ਅਪਰੈਲ 2024 ਵਿਚ ਵਿਕਾਸ ਪ੍ਰਭਾਕਰ ਨਾਮ ਦੇ ਵਿਅਕਤੀ ਦੇ ਕਤਲ ਦੇ ਦੋਸ਼ਾਂ ਹੇਠ ਪੁਲੀਸ ਨੂੰ ਲੋੜੀਂਦਾ ਹੈ। ਉੁਹ ਭਾਰਤੀ ਕੌਮੀ ਜਾਂਚ ਏਜੰਸੀ (N91) ਵੱਲੋਂ ਜਾਰੀ ਲੋੜੀਂਦੇ ਦਹਿਸ਼ਤਗਰਦਾਂ ਦੀ ਸੂਚੀ ਵਿਚ ਵੀ ਸ਼ਾਮਲ ਹੈ। ਸਿਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਗੋਲੀਬਾਰੀ ਦੀ ਘਟਨਾ ਨੂੰ ਅਤਿਵਾਦ ਨਾਲ ਜੋੜਦਿਆਂ ਖ਼ਾਲਿਸਤਾਨ ਲਹਿਰ ਖ਼ਿਲਾਫ਼ ਸਾਜ਼ਿਸ਼ ਤੇ ਭਾਰਤੀ ਮੀਡੀਆ ਵੱਲੋਂ ਫੈਲਾਇਆ ਜਾ ਰਿਹਾ ਝੂਠ ਕਰਾਰ ਦਿੱਤਾ ਹੈ।ਕਪਿਲ ਸ਼ਰਮਾ ਦੇ ਨਵੇਂ ਕੈਫੇ ’ਤੇ ਹੋਈ ਗੋਲੀਬਾਰੀ
ਬੱਬਰ ਖ਼ਾਲਸਾ ਇੰਟਰਨੈਸ਼ਨਲ ਨੇ ਲਈ ਜ਼ਿੰਮੇਵਾਰੀ
ਵਿਨੀਪੈਗ : ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਵੱਲੋਂ ਸਰੀ ਸ਼ਹਿਰ ਵਿਚ ਸ਼ੁਰੂ ਕੀਤੇ ਨਵੇਂ ਰੈਸਟੋਰੈਂਟ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਜਗ੍ਹਾ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦੀ ਸੂਚਨਾ ਮਿਲੀ ਹੈ। ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਵਿਅਕਤੀ ਕਾਰ ਦੇ ਅੰਦਰੋਂ ਪਿਸਤੌਲ ਨਾਲ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਕਿ ਹਮਲਾ ਸਿੱਧਾ ਕੈਫ਼ੇ ਜਾਂ ਕਪਿਲ ਸ਼ਰਮਾ ਨੂੰ ਨਿਸ਼ਾਨਾ ਬਣਾਉਣ ਲਈ ਸੀ ਜਾਂ ਨਹੀਂ।
ਸੋਸ਼ਲ ਮੀਡੀਆ ਉਪਰ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹਰਜੀਤ ਸਿੰਘ ਲਾਡੀ ਵੱਲੋਂ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਹੈ। ਉਹ ਇਸ ਵੇਲੇ ਜਰਮਨੀ ਵਿਚ ਰਹਿ ਰਿਹਾ ਹੈ ਤੇ ਪੰਜਾਬ ਵਿਚ ਅਪਰੈਲ 2024 ਵਿਚ ਵਿਕਾਸ ਪ੍ਰਭਾਕਰ ਨਾਮ ਦੇ ਵਿਅਕਤੀ ਦੇ ਕਤਲ ਦੇ ਦੋਸ਼ਾਂ ਹੇਠ ਪੁਲੀਸ ਨੂੰ ਲੋੜੀਂਦਾ ਹੈ। ਉੁਹ ਭਾਰਤੀ ਕੌਮੀ ਜਾਂਚ ਏਜੰਸੀ (N91) ਵੱਲੋਂ ਜਾਰੀ ਲੋੜੀਂਦੇ ਦਹਿਸ਼ਤਗਰਦਾਂ ਦੀ ਸੂਚੀ ਵਿਚ ਵੀ ਸ਼ਾਮਲ ਹੈ। ਸਿਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਗੋਲੀਬਾਰੀ ਦੀ ਘਟਨਾ ਨੂੰ ਅਤਿਵਾਦ ਨਾਲ ਜੋੜਦਿਆਂ ਖ਼ਾਲਿਸਤਾਨ ਲਹਿਰ ਖ਼ਿਲਾਫ਼ ਸਾਜ਼ਿਸ਼ ਤੇ ਭਾਰਤੀ ਮੀਡੀਆ ਵੱਲੋਂ ਫੈਲਾਇਆ ਜਾ ਰਿਹਾ ਝੂਠ ਕਰਾਰ ਦਿੱਤਾ ਹੈ।