ਡੀਐੱਸਪੀ ਨਾਲ 22 ਲੱਖ ਦੀ ਠੱਗੀ

0
165

ਡੀਐੱਸਪੀ ਨਾਲ 22 ਲੱਖ ਦੀ ਠੱਗੀ
ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਪੁਲੀਸ ਨੇ ਡੀਐੱਸਪੀ ਅਤੁਲ ਸੋਨੀ ਨਾਲ ਸਵਾ 22 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਮੁਹਾਲੀ ਨਾਲ ਸਬੰਧਤ ਪਿਓ-ਪੁੱਤ ਖ਼?ਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਡੀਐੱਸਪੀ ਸੋਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ਤੇ ਛਾਪੇ ਮਾਰੇ ਜਾ ਰਹੇ ਹਨ
ਕਰੀਬ ਡੇਢ ਸਾਲ ਪੁਰਾਣੇ ਮਾਮਲੇ ਸਬੰਧੀ ਡੀਐੱਸਪੀ ਸੋਨੀ ਨੇ 18 ਅਪਰੈਲ ਨੂੰ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਾਇਆ ਸੀ ਕਿ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਨਿਵਾਸੀ ਗੁਲਮੋਹਰ ਮੁਬਾਰਕਪੁਰ (ਡੇਰਾਬਸੀ), ਜ਼ਿਲ੍ਹਾ ਮੁਹਾਲੀ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਠੱਗੀ ਦੇ ਇਸ ਮਾਮਲੇ ’ਚ ਐੱਸਪੀ ਵੱਲੋਂ ਜਾਂਚ ਕੀਤੀ ਗਈ। ਢਾਈ ਮਹੀਨੇ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਡੀਐੱਸਪੀ ਸੋਨੀ ਨਾਲ ਇਨ੍ਹਾਂ ਮੁਲਜ਼ਮਾਂ ਨੇ 22 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰੀਕ ਦੇ ਹੁਕਮਾਂ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਵਿੱਚ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਮੁਲਜ਼ਮ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਖ਼?ਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here