ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

S. Jaishankar Meets Chinese Vice President Han Zheng in Beijing During SCO Visit

0
117

ਮੁਲਾਕਾਤ
ਬੀਜਿੰਗ : ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਉੱਥੋਂ ਦੇ ਉਪ ਰਾਸ਼ਟਰਪਤੀ ਹਾਨ ਜ਼ੇਂਗ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਾਨ ਜ਼ੇਂਗ ਨੂੰ ਦੱਸਿਆ ਕਿ ਭਾਰਤ-ਚੀਨ ਸਬੰਧਾਂ ਦਾ ਲਗਾਤਾਰ ਸਾਧਾਰਨਕਰਨ ਆਪਸੀ ਲਾਭਕਾਰੀ ਨਤੀਜੇ ਦੇ ਸਕਦਾ ਹੈ ਅਤੇ ਅਲਮੀ ਪੱਧਰ ’ਤੇ ਦਿਖਾਈ ਦੇ ਰਹੀ ਜਟਿਲ ਤਸਵੀਰ ਦੇ ਮੱਦੇਨਜ਼ਰ ਦੋਵਾਂ ਧਿਰਾਂ ਵਿਚਾਲੇ ਵਿਚਾਰਾਂ ਦਾ ਖੁੱਲ੍ਹਾ ਆਦਾਨ-ਪ੍ਰਦਾਨ ਬਹੁਤ ਮਹੱਤਵਪੂਰਨ ਹੈ।
ਵਿਦੇਸ਼ ਮੰਤਰੀ ਨੇ ਸਿੰਗਾਪੁਰ ਤੋਂ ਚੀਨੀ ਰਾਜਧਾਨੀ ਪਹੁੰਚਣ ਤੋਂ ਤੁਰੰਤ ਬਾਅਦ ਆਪਣੀ ਦੋ-ਦੇਸ਼ਾਂ ਦੀ ਯਾਤਰਾ ਦੇ ਦੂਜੇ ਅਤੇ ਆਖਰੀ ਪੜਾਅ ਵਿੱਚ ਝੇਂਗ ਨਾਲ ਗੱਲਬਾਤ ਕੀਤੀ। ਜੈਸ਼ੰਕਰ ਚੀਨੀ ਸ਼ਹਿਰ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਇੱਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਦਾ ਦੌਰਾ ਕਰ ਰਹੇ ਹਨ। 2020 ਵਿੱਚ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਫੌਜੀ ਟਕਰਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਵਿੱਚ ਭਾਰੀ ਤਣਾਅ ਉਪਰੰਤ ਜੈਸ਼ੰਕਰ ਦੀ ਇਹ ਪਹਿਲੀ ਚੀਨ ਯਾਤਰਾ ਹੈ।
ਜੈਸ਼ੰਕਰ ਨੇ ਮੀਟਿੰਗ ਵਿੱਚ ਆਪਣੀਆਂ ਟੈਲੀਵਿਜ਼ਨ ’ਤੇ ਪ੍ਰਸਾਰਿਤ ਸ਼ੁਰੂਆਤੀ ਟਿੱਪਣੀਆਂ ਵਿੱਚ ਕਿਹਾ, “ਸਾਡੇ ਦੁਵੱਲੇ ਸਬੰਧ, ਜਿਵੇਂ ਕਿ ਤੁਸੀਂ ਦੱਸਿਆ ਹੈ, ਪਿਛਲੇ ਅਕਤੂਬਰ ਵਿੱਚ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਕਾਜ਼ਾਨ ਵਿੱਚ ਹੋਈ ਮੁਲਾਕਾਤ ਤੋਂ ਬਾਅਦ ਲਗਾਤਾਰ ਸੁਧਰ ਰਹੇ ਹਨ।”ਉਨ੍ਹਾਂ ਕਿਹਾ, “ਮੈਨੂੰ ਭਰੋਸਾ ਹੈ ਕਿ ਇਸ ਯਾਤਰਾ ਦੌਰਾਨ ਮੇਰੀਆਂ ਚਰਚਾਵਾਂ ਉਸ ਸਕਾਰਾਤਮਕ ਰਸਤੇ ਨੂੰ ਬਰਕਰਾਰ ਰੱਖਣਗੀਆਂ।”
ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ਅਤੇ ਚੀਨ ਨੇ ਦੁਵੱਲੇ ਸਬੰਧਾਂ ਨੂੰ ਸੁਧਾਰਨ ਲਈ ਕਈ ਉਪਾਅ ਸ਼ੁਰੂ ਕੀਤੇ ਹਨ, ਜੋ ਜੂਨ 2020 ਵਿੱਚ ਦੋਵਾਂ ਫੌਜਾਂ ਵਿਚਾਲੇ ਘਾਤਕ ਝੜਪਾਂ ਤੋਂ ਬਾਅਦ ਬੁਰੀ ਤਰ੍ਹਾਂ ਵਿਗੜ ਗਏ ਸਨ।

LEAVE A REPLY

Please enter your comment!
Please enter your name here