ਮੰਡੀ-ਕੁੱਲੂ ਸੜਕ ਆਵਾਜਾਈ ਲਈ ਮੁੜ ਖੋਲ੍ਹਿਆ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ?ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ ਜਾਮ ਵਿੱਚ ਫਸੇ ਸੈਂਕੜੇ ਲੋਕਾਂ ਨੇ ਸੁਖ ਦਾ ਸਾਹ ਲਿਆ। ਇੱਥੇ ਐਤਵਾਰ ਸ਼ਾਮ ਨੂੰ 24 ਘੰਟਿਆਂ ਤੋਂ ਵੱਧ ਸਮੇਂ ਬਾਅਦ ਇੱਕ ਪਾਸੇ ਦੀ ਆਵਾਜਾਈ ਬਹਾਲ ਹੋ ਗਈ।
ਮੰਡੀ ਜ਼ਿਲ੍ਹੇ ਦੇ ਚਾਰ ਮੀਲ ਨੇੜੇ ਢਿੱਗਾਂ ਡਿੱਗਣ ਮਗਰੋਂ ਚੰਡੀਗੜ੍ਹ-ਮਨਾਲੀ ਹਾਈਵੇਅ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਇਸ ਦੌਰਾਨ ਮੰਡੀ-ਕੁੱਲੂ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ ਜਿਸ ਕਾਰਨ ਸੈਂਕੜੇ ਯਾਤਰੀ ਘੰਟਿਆਂ ਤੱਕ ਫਸੇ ਰਹੇ। ਖੇਤਰ ਵਿੱਚ ਹਾਲ ਹੀ ’ਚ ਪਏ ਮੀਂਹ ਕਰਕੇ ਢਿੱਗਾਂ ਡਿੱਗਣ ਕਾਰਨ ਹਾਈਵੇਅ ’ਤੇ ਵੱਡੀ ਮਾਤਰਾ ਵਿੱਚ ਮਲਬਾ ਡਿੱਗ ਗਿਆ ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਨੇ ਮਲਬਾ ਹਟਾਉਣ ਲਈ ਆਪਣੇ ਕਰਮਚਾਰੀਆਂ ਅਤੇ ਭਾਰੀ ਮਸ਼ੀਨਰੀ ਨੂੰ ਤਾਇਨਾਤ ਕੀਤਾ।
ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੀਂਹ ਤੋਂ ਬਾਅਦ ਸ਼ਨਿਚਰਵਾਰ ਦੁਪਹਿਰ ਨੂੰ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ ਸੀ ਅਤੇ ਹਲਕੇ ਵਾਹਨਾਂ ਨੂੰ ਚੈਲਚੌਕ-ਗੌਹਰ-ਪੰਡੋਹ ਅਤੇ ਕਮੰਡ-ਕਟੌਲਾ ਅਤੇ ਬਜੌਰਾ ਮਾਰਗਾਂ ਰਾਹੀਂ ਭੇਜਿਆ ਗਿਆ ਸੀ, ਜਦੋਂ ਕਿ ਨਾਗਚਲਾ ਅਤੇ ਝੀਰੀ ਵਿਚ ਭਾਰੀ ਵਾਹਨਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਇੱਕ ਪਾਸੇ ਦੀ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈਮੰਡੀ-ਕੁੱਲੂ ਸੜਕ ਆਵਾਜਾਈ ਲਈ ਮੁੜ ਖੋਲ੍ਹਿਆ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਮੰਡੀ-ਕੁੱਲੂ ਸੜਕ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈ ਸੀ ਤੇ ਇਸ ਸੜਕ ’ਤੇ ਟ?ਰੈਫਿਕ ਜਾਮ ਹੋ ਗਿਆ ਸੀ ਪਰ ਇਸ ਸੜਕ ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਕਾਰਨ ਇਸ ਜਾਮ ਵਿੱਚ ਫਸੇ ਸੈਂਕੜੇ ਲੋਕਾਂ ਨੇ ਸੁਖ ਦਾ ਸਾਹ ਲਿਆ। ਇੱਥੇ ਐਤਵਾਰ ਸ਼ਾਮ ਨੂੰ 24 ਘੰਟਿਆਂ ਤੋਂ ਵੱਧ ਸਮੇਂ ਬਾਅਦ ਇੱਕ ਪਾਸੇ ਦੀ ਆਵਾਜਾਈ ਬਹਾਲ ਹੋ ਗਈ।
ਮੰਡੀ ਜ਼ਿਲ੍ਹੇ ਦੇ ਚਾਰ ਮੀਲ ਨੇੜੇ ਢਿੱਗਾਂ ਡਿੱਗਣ ਮਗਰੋਂ ਚੰਡੀਗੜ੍ਹ-ਮਨਾਲੀ ਹਾਈਵੇਅ ’ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਇਸ ਦੌਰਾਨ ਮੰਡੀ-ਕੁੱਲੂ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ ਜਿਸ ਕਾਰਨ ਸੈਂਕੜੇ ਯਾਤਰੀ ਘੰਟਿਆਂ ਤੱਕ ਫਸੇ ਰਹੇ। ਖੇਤਰ ਵਿੱਚ ਹਾਲ ਹੀ ’ਚ ਪਏ ਮੀਂਹ ਕਰਕੇ ਢਿੱਗਾਂ ਡਿੱਗਣ ਕਾਰਨ ਹਾਈਵੇਅ ’ਤੇ ਵੱਡੀ ਮਾਤਰਾ ਵਿੱਚ ਮਲਬਾ ਡਿੱਗ ਗਿਆ ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਸੀ। ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਨੇ ਮਲਬਾ ਹਟਾਉਣ ਲਈ ਆਪਣੇ ਕਰਮਚਾਰੀਆਂ ਅਤੇ ਭਾਰੀ ਮਸ਼ੀਨਰੀ ਨੂੰ ਤਾਇਨਾਤ ਕੀਤਾ।
ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੀਂਹ ਤੋਂ ਬਾਅਦ ਸ਼ਨਿਚਰਵਾਰ ਦੁਪਹਿਰ ਨੂੰ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ ਸੀ ਅਤੇ ਹਲਕੇ ਵਾਹਨਾਂ ਨੂੰ ਚੈਲਚੌਕ-ਗੌਹਰ-ਪੰਡੋਹ ਅਤੇ ਕਮੰਡ-ਕਟੌਲਾ ਅਤੇ ਬਜੌਰਾ ਮਾਰਗਾਂ ਰਾਹੀਂ ਭੇਜਿਆ ਗਿਆ ਸੀ, ਜਦੋਂ ਕਿ ਨਾਗਚਲਾ ਅਤੇ ਝੀਰੀ ਵਿਚ ਭਾਰੀ ਵਾਹਨਾਂ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਇੱਕ ਪਾਸੇ ਦੀ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ