ਬੰਗਾਲੀ ਬੋਲਦੇ ਲੋਕਾਂ ਖ਼ਿਲਾਫ਼ ਧੱਕੇਸ਼ਾਹੀ: ਮਮਤਾ
ਕੋਲਕਾਤਾ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਵੱਡੇ ਪੱਧਰ ’ਤੇ ਭਾਜਪਾ-ਸ਼ਾਸਿਤ ਸੂਬਿਆਂ ਵਿੱਚ ਬੰਗਾਲੀ ਭਾਸ਼ਾ ਬੋਲਣ ਵਾਲੇ ਲੋਕਾਂ ਖਿਲਾਫ਼ ਧੱਕੇਸ਼ਾਹੀ ਨੂੰ ਲੈ ਕੇ ਅੱਜ ਨੂੰ ਕੋਲਕਾਤਾ ਵਿਚ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿਚ ਸੀਨੀਅਰ ਆਗੂ, ਸੰਸਦ ਮੈਂਬਰ ਤੇ ਪਾਰਟੀ ਵਰਕਰ ਸ਼ਾਮਲ ਹੋਏ, ਜਿਨ੍ਹਾਂ ਸੂਬੇ ਤੋਂ ਬਾਹਰ ਰਹਿੰਦੇ ਬੰਗਾਲੀਆਂ ਦੇ ਹੱਕ ਵਿੱਚ ਮਜ਼ਬੂਤੀ ਨਾਲ ਖੜ੍ਹਨ ਦਾ ਅਹਿਦ ਦੁਹਰਾਇਆ।
ਤ੍ਰਿਣਮੂਲ ਕਾਂਗਰਸ ਨੇ ਆਪਣੇ ਐਕਸ ਅਕਾਊਂਟ ’ਤੇ ਇਕ ਪੋਸਟ ’ਚ ਲਿਖਿਆ, “ਭਾਜਪਾ ਦਾ ਬੰਗਾਲੀ ਪਛਾਣ ’ਤੇ ਹਮਲਾ ਹੁਣ ਲੁਕਿਆ ਨਹੀਂ ਰਿਹਾ, ਇਹ ਬੇਰਹਿਮ, ਜਾਣਬੁਝ ਕੇ ਨਫ਼ਰਤ ਨਾਲ ਭਰਪੂਰ ਹੈ। ਮਮਤਾ ਬੈਨਰਜੀ ਅਤੇ ਅਭਿਸ਼ੇਕ ਬੈਨਰਜੀ ਦੀ ਅਗਵਾਈ ਵਿੱਚ ਅੱਜ ਸੜਕਾਂ ’ਤੇ ਉੱਤਰ ਕੇ ਰੋਸ ਪ੍ਰਗਟਾਇਆ। ਇਸ ਤਰ੍ਹਾਂ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ ਜਾਵੇਗਾ।’’ ਪਾਰਟੀ ਨੇ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਰਹਿੰਦੇ ਬੰਗਾਲੀਆਂ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ।
ਪਾਰਟੀ ਨੇ ਦਾਅਵਾ ਕੀਤਾ ਕਿ ਡਬਲ-ਇੰਜਣ ਸਰਕਾਰਾਂ ਵਾਲੇ ਸੂਬਿਆਂ ਵਿੱਚ ਭੋਲੇ-ਭਾਲੇ ਬੰਗਾਲੀ ਪਰਵਾਸੀ ਕਾਮਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਰਟੀ ਨੇ ਦੋਸ਼ ਲਾਇਆ ਕਿ\2 ਮਤੂਆਂ\2 ਭਾਈਚਾਰੇ ਨਾਲ ਸਬੰਧਤ 6 ਮੈਂਬਰ, ਜਿਨ੍ਹਾਂ ਵਿੱਚ ਨਾਬਾਲਗ ਵੀ ਸ਼ਾਮਲ ਹਨ, ਨੂੰ ਮਹਾਰਾਸ਼ਟਰ ਪੁਲੀਸ ਵੱਲੋਂ ਪਹਿਚਾਣ ਪੱਤਰਾਂ ਦੇ ਬਾਵਜੂਦ ਤੰਗ-ਪ੍ਰੇਸ਼ਾਨ ਕੀਤਾ ਗਿਆ।
ਪਾਰਟੀ ਨੇ ਦਾਅਵਾ ਕੀਤਾ ਕਿ ਪੁਖ਼ਤਾ ਪਛਾਣ ਪੱਤਰ ਤੇ ਪ੍ਰਮਾਣਿਕ ਆਈਡੀ ਹੋਣ ਦੇ ਬਾਵਜੂਦ ਦਿੱਲੀ ਦੀ ਜੈ-ਹਿੰਦ ਕਲੋਨੀ ਵਿੱਚ ਰਹਿਣ ਵਾਲੇ ਬੰਗਾਲੀ ਲੋਕਾਂ ਨੂੰ ਤੰਗ