ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

0
107

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਸਾਲ 1986 ਵਿੱਚ ਵਾਪਰੇ ਨਕੋਦਰ ਕਾਂਡ ਦੇ ਮਾਮਲੇ ’ਚ ਐਕਸ਼ਨ ਟੇਕਨ (ਕਾਰਵਾਈ) ਰਿਪੋਰਟ ਦੀ ਗੁੰਮਸ਼ੁਦਗੀ ਬਾਰੇ ਸਦਨ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸਤਾਵ ਕੀਤਾ ਕਿ ਜਸਟਿਸ ਗੁਰਨਾਮ ਸਿੰਘ ਵੱਲੋਂ ਜੋ ਨਕੋਦਰ ਕਾਂਡ ਦੀ ਰਿਪੋਰਟ ਦਿੱਤੀ ਗਈ ਸੀ, ਉਸ ਦਾ ਇੱਕ ਹਿੱਸਾ ਤਾਂ ਰਿਕਾਰਡ ਵਿੱਚ ਮੌਜੂਦ ਹੈ ਜਦੋਂ ਕਿ ਜਾਂਚ ਰਿਪੋਰਟ ਦਾ ਦੂਸਰਾ ਭਾਗ ‘ਐਕਸ਼ਨ ਟੇਕਨ ਰਿਪੋਰਟ’ ਗੁੰਮ ਹੋ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਗੁੰਮਸ਼ੁਦਗੀ ਪਿੱਛੇ ਗਹਿਰੀ ਸਾਜ਼ਿਸ਼ ਹੈ, ਜਿਸ ਕਰਕੇ ਸਦਨ ਦੀ ਕਮੇਟੀ ਬਣਾ ਕੇ ਇਸ ਦੀ ਪੜਤਾਲ ਕੀਤੀ ਜਾਵੇ। ਸਪੀਕਰ ਨੇ ਸਦਨ ਦੀ ਸਹਿਮਤੀ ਨਾਲ ਕਮੇਟੀ ਦੇ ਗਠਨ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here