ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ

0
107

ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ
ਮੁਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਦੇ ਵਕੀਲਾਂ ਐੱਚਐੱਸ ਧਨੋਆ ਤੇ ਹੋਰਨਾਂ ਵੱਲੋਂ ਪਿਛਲੇ ਦਿਨੀਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਬਿਕਰਮ ਮਜੀਠੀਆ ਦੀ ਨਿਊ ਨਾਭਾ ਜੇਲ੍ਹ ਵਿਚਲੀ ਬੈਰਕ ਨੂੰ ਬਦਲਣ ਦੀ ਮੰਗ ਕੀਤੀ ਗਈ ਸੀ। ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਮਜੀਠੀਆ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਹਨ ਇਸ ਕਰਕੇ ਉਨ੍ਹਾਂ ਨੂੰ ਓਰੰਜ ਕੈਟਾਗਰੀ ਵਿੱਚ ਰੱਖਿਆ ਜਾਣਾ ਬਣਦਾ ਹੈ। ਉਨ੍ਹਾਂ ਮਜੀਠੀਆ ਨੂੰ ਸਜ਼ਾਯਾਫਤਾ ਅਤੇ ਟਰਾਇਲਸ਼ੁਦਾ ਕੈਦੀਆਂ ਤੋਂ ਵੱਖ ਰੱਖਣ ਦੀ ਮੰਗ ਕੀਤੀ ਸੀ।

LEAVE A REPLY

Please enter your comment!
Please enter your name here