ਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ

0
130

ਰਮਨ ਅਰੋੜਾ ਖਿਲਾਫ਼ ਚਾਰਜਸ਼ੀਟ ਦਾਇਰ, ਮੁਸ਼ਕਿਲਾਂ ਵਧੀਆਂ
ਜਲੰਧਰ : ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਚਾਰਜਸ਼ੀਟ ਅਨੁਸਾਰ, ਰਮਨ ਅਰੋੜਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਕਈ ਵਿੱਤੀ ਬੇਨਿਯਮੀਆਂ ਕੀਤੀਆਂ ਅਤੇ ਆਪਣੇ ਪਰਿਵਾਰ ਦੇ ਨਾਮ ’ਤੇ ਗੈਰ-ਕਾਨੂੰਨੀ ਜਾਇਦਾਦਾਂ ਬਣਾਈਆਂ। ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਮਿਲੇ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਗਵਾਹਾਂ ਦੇ ਬਿਆਨਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ, ਜਿਸ ਨਾਲ ਕੇਸ ਹੋਰ ਮਜ਼ਬੂਤ ਹੋਇਆ ਹੈ। ਅਧਿਕਾਰੀਆਂ ਅਨੁਸਾਰ ਚਾਰਜਸ਼ੀਟ ਵਿੱਚ ਕਈ ਅਜਿਹੇ ਤੱਥ ਅਤੇ ਸਬੂਤ ਸ਼ਾਮਲ ਹਨ, ਜੋ ਭ੍ਰਿਸ਼ਟਾਚਾਰ ਨੂੰ ਦਰਸਾਉਂਦਾ ਹਨ। ਹੁਣ ਇਸ ਮਾਮਲੇ ਦੀ ਅਦਾਲਤ ਵਿੱਚ ਜਲਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਨੇ 23 ਮਈ ਨੂੰ ਜਲੰਧਰ ਤੋਂ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ’ਤੇ ਪੁੱਛਗਿੱਛ ਕੀਤੀ ਗਈ। ਇਸ ਮਾਮਲੇ ਵਿੱਚ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਰਾਜੂ ਮਦਾਨ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਰਾਜਨ ਅਰੋੜਾ ਵਿਰੁੱਧ ਪਹਿਲਾਂ ਹੀ ਲੁੱਕਆਊਟ ਸਰਕੂਲਰ ਜਾਰੀ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਹਾਲ ਹੀ ਵਿੱਚ ਹਾਈ ਕੋਰਟ ਨੇ ਰਾਜਨ ਨੂੰ 24 ਸਤੰਬਰ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਹੈ ਅਤੇ ਜਾਂਚ ਵਿੱਚ ਸਹਿਯੋਗ ਕਰਨ ਦਾ ਹੁਕਮ ਦਿੱਤਾ ਹੈ।

LEAVE A REPLY

Please enter your comment!
Please enter your name here