ਏਅਰਲਾਈਨਜ਼ ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ
ਨਵੀਂ ਦਿੱਲੀ : ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ। ਇਸ ਦੌਰਾਨ ਸਾਰੇ ਮੁਸਾਫ਼ਰ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।
ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, ‘‘22 ਜੁਲਾਈ 2025 ਨੂੰ ਹਾਂਗਕਾਂਗ ਤੋਂ ਦਿੱਲੀ ਜਾ ਰਹੀ ਫਲਾਈਟ 19 315 ਦੇ ਲੈਂਡਿੰਗ ਅਤੇ ਗੇਟ ’ਤੇ ਪਾਰਕ ਕਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਸਹਾਇਕ ਪਾਵਰ ਯੂਨਿਟ ਵਿੱਚ ਅੱਗ ਲੱਗ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਮੁਸਾਫ਼ਰਾਂ ਨੇ ਉਤਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਸਿਸਟਮ ਡਿਜ਼ਾਈਨ ਅਨੁਸਾਰ 1P” ਆਪਣੇ ਆਪ ਬੰਦ ਹੋ ਗਿਆ ਸੀ।’
ਇਸ ਕਾਰਨ ਜਹਾਜ਼ ਨੂੰ ਕੁਝ ਨੁਕਸਾਨ ਹੋਇਆ ਹੈ, ਜਦੋਂ ਕਿ ਯਾਤਰੀ ਅਤੇ ਚਾਲਕ ਦਸਤੇ ਦੇ ਮੈਂਬਰ ਕੁੱਲ ਮਿਲਾ ਕੇ ਜਹਾਜ਼ ਵਿਚੋਂ ਉਤਰ ਗਏ ਸਨ ਅਤੇ ਸੁਰੱਖਿਅਤ ਹਨ।