ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਬਾਹਰ ਭਾਰੀ ਪ੍ਰਦਰਸ਼ਨ

0
56

ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਬਾਹਰ ਭਾਰੀ ਪ੍ਰਦਰਸ਼ਨ
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਕਰ ਦੁਆਰ ਦੀਆਂ ਪੌੜੀਆਂ ’ਤੇ ਇਕੱਠੇ ਹੋਏ ਅਤੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਦੀ ਇਹ ਕਾਰਵਾਈ ਚੋਣਾਂ ਵਿਚ ਚੋਰੀ ਕਰਨ ਦੇ ਬਰਾਬਰ ਹੈ। ਸੰਸਦ ਮੈਂਬਰਾਂ ਨੇ ਹੱਥਾਂ ਵਿਚ S9R: ਭਾਰਤੀ ਅਧਿਕਾਰਾਂ ਦੀ ਚੋਰੀ’ ਭਾਰਤੀ ਗਣਰਾਜ ਨੂੰ ਵਿਗਾੜਨਾ’ ਵਰਗੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਕਾਂਗਰਸ, ‘ਸਪਾ’, ਆਰਜੇਡੀ, ਟੀਐੱਮਸੀ, ਡੀਐੱਮਕੇ, ਜੇਐੱਮਐੱਮ ਸਮੇਤ ਕਈ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਮੌਕੇ ਮੌਜੂਦ ਸਨ।
ਇਸ ਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਇੰਡੀਆ ਬਲਾਕ ਦੇ ਨੇਤਾਵਾਂ ਦੀ ਇੱਕ ਮੀਟਿੰਗ ਹੋਈ। ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ, ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਦਨ ਵਿੱਚ ਮੌਜੂਦਗੀ ਲਈ ਦਬਾਅ ਪਾਉਣ ਦਾ ਫੈਸਲਾ ਕੀਤਾ ਤਾਂ ਜੋ ਉਹ ਮਹੱਤਵਪੂਰਨ ਮੁੱਦਿਆਂ ’ਤੇ ਸਵਾਲਾਂ ਦੇ ਜਵਾਬ ਦੇ ਸਕਣ।
ਵਿਰੋਧੀ ਧਿਰ ਨੇ ਪਹਿਲਗਾਮ ਅਤਿਵਾਦੀ ਹਮਲਾ, ਆਪਰੇਸ਼ਨ ਸਿੰਧੂਰ, ਭਾਰਤ-ਪਾਕਿਸਤਾਨ “ਜੰਗਬੰਦੀ” ਬਾਰੇ ਡੋਨਲਡ ਟਰੰਪ ਦੇ ਦਾਅਵਿਆਂ, ਬਿਹਾਰ ਦੀ S9R ਪ੍ਰਕਿਰਿਆ, ਹੱਦਬੰਦੀ, ਦਲਿਤਾਂ, ਆਦਿਵਾਸੀਆਂ, ਪੱਛੜੇ ਵਰਗਾਂ ਅਤੇ ਔਰਤਾਂ ਵਿਰੁੱਧ ‘ਵਧ ਰਹੇ ਅੱਤਿਆਚਾਰ’, ਏਆਈ 171 ਜਹਾਜ਼ ਹਾਦਸਾ ਅਤੇ ਮਨੀਪੁਰ ‘ਘਰੇਲੂ ਯੁੱਧ’ ਵਰਗੇ ਮੁੱਦਿਆਂ ’ਤੇ ਸਵਾਲਾਂ ਦੇ ਜਵਾਬ ਦੇਣ ਲਈ ਸਦਨ ਵਿੱਚ ਮੋਦੀ ਦੀ ਮੌਜੂਦਗੀ ਲਈ ਦਬਾਅ ਪਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਮੁੱਦੇ ਹਨ ਅਤੇ ਇਨ੍ਹਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਸੂਤਰਾਂ ਨੇ ਦੱਸਿਆ ਕਿ ਵਿਰੋਧੀ ਆਗੂਆਂ ਨੇ ਇਹ ਮੁੱਦਾ ਚੁੱਕਣ ਦੀ ਵੀ ਸਹੁੰ ਖਾਧੀ ਕਿ ਗਾਂਧੀ ਨੂੰ ਸਦਨ ਦੇ ਅੰਦਰ ਬੋਲਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੌਰਾਨ ਇਹ ਫੈਸਲਾ ਵੀ ਲਿਆ ਗਿਆ ਕਿ ਵਿਰੋਧੀ ਧਿਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਐਸਆਈਆਰ ਦਾ ਮੁੱਦਾ ਉਠਾਏਗੀ।

LEAVE A REPLY

Please enter your comment!
Please enter your name here