ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਝਾੜ

0
83


‘ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ 2000 ਵਰਗ ਕਿਲੋਮੀਟਰ ’ਤੇ ਕਬਜ਼ਾ ਕੀਤਾ’ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ। ਹਾਲਾਂਕਿ ਸਰਬਉੱਚ ਕੋਰਟ ਨੇ ਇਸ ਮਾਮਲੇ ਵਿੱਚ ਲਖਨਊ ਦੀ ਇੱਕ ਅਦਾਲਤ ਵਿੱਚ ਗਾਂਧੀ ਵਿਰੁੱਧ ਕਾਰਵਾਈ ’ਤੇ ਰੋਕ ਲਗਾ ਦਿੱਤੀ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਹੈ।
ਬੈਂਚ ਨੇ ਕਿਹਾ, ‘‘ਤੁਸੀਂ ਵਿਰੋਧੀ ਧਿਰ ਦੇ ਨੇਤਾ ਹੋ। ਤੁਸੀਂ ਆਪਣੀ ਗੱਲ ਸੰਸਦ ਵਿੱਚ ਕਹੋ, ਤੁਸੀਂ ਸੋਸ਼ਲ ਮੀਡੀਆ ’ਤੇ ਇਹ ਕਿਉਂ ਕਿਹਾ? ਤੁਹਾਨੂੰ ਕਿਵੇਂ ਪਤਾ ਲੱਗਦਾ ਹੈ ਕਿ 2000 ਵਰਗ ਕਿਲੋਮੀਟਰ ਜ਼ਮੀਨ ’ਤੇ ਚੀਨੀਆਂ ਨੇ ਕਬਜ਼ਾ ਕਰ ਲਿਆ ਹੈ, ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹੀ ਗੱਲ ਨਹੀਂ ਕਹਿੰਦੇ।’’ ਅਲਾਹਾਬਾਦ ਹਾਈ ਕੋਰਟ ਨੇ 29 ਮਈ ਨੂੰ ਗਾਂਧੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਗਾਂਧੀ ਨੇ ਪਟੀਸ਼ਨ ਵਿਚ ਸੰਮਨ ਦੇ ਹੁਕਮ ਅਤੇ ਸ਼ਿਕਾਇਤ ਨੂੰ ਚੁਣੌਤੀ ਦਿੱਤੀ ਸੀ ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਇਹ ਕੇਸ ਗਲਤ ਤਰੀਕੇ ਨਾਲ ਦਰਜ ਕੀਤਾ ਗਿਆ ਸੀ। ਇੱਥੋਂ ਦੀ ਇੱਕ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਸ਼ਿਕਾਇਤਕਰਤਾ ਉਦੈ ਸ਼ੰਕਰ ਸ੍ਰੀਵਾਸਤਵ ਨੇ ਦੋਸ਼ ਲਗਾਇਆ ਕਿ ਦਸੰਬਰ 2022 ਵਿਚ ਕੱਢੀ ਯਾਤਰਾ ਦੌਰਾਨ ਗਾਂਧੀ ਨੇ ਚੀਨ ਨਾਲ ਜਾਰੀ ਸਰਹੱਦੀ ਟਕਰਾਅ ਦੇ ਸੰਦਰਭ ਵਿੱਚ ਭਾਰਤੀ ਫੌਜ ਬਾਰੇ ਕਈ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।

LEAVE A REPLY

Please enter your comment!
Please enter your name here