ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀ
ਫਿਰੋਜ਼ਪੁਰ : ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਧਰਮ ਸਿੰਘ, ਵਾਸੀ ਪਿੰਡ ਚੱਕ ਕੰਨੀਆਂ ਕਲਾਂ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਨੇ ਡੀਐਸਪੀ, ਪੀਬੀਆਈ ਸਪੈਸ਼ਲ ਕਰਾਇਮ ਫਿਰੋਜ਼ਪੁਰ ਨੂੰ ਦਰਖਾਸਤ ਦਿੱਤੀ ਕਿ ਪਵਨ ਕੁਮਾਰ, ਵਾਸੀ ਮਕਾਨ ਨੰਬਰ-50, ਰਸੀਲਾ ਨਗਰ, ਬਸਤੀ ਦਾਨਿਸ਼ਮੰਦਾਂ, ਜਲੰਧਰ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਡੀਐਸਪੀ ਵੱਲੋਂ ਕੀਤੀ ਗਈ ਤਫਤੀਸ਼ ਦੇ ਆਧਾਰ ਅਤੇ ਸੁਰਜੀਤ ਸਿੰਘ ਦੇ ਬਿਆਨ ਤਹਿਤ ਪਵਨ ਕੁਮਾਰ ਵਾਸੀ ਬਸਤੀ ਦਾਨਿਸ਼ਮੰਦਾਂ, ਜਲੰਧਰ ਦੇ ਖਿਲਾਫ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀ
Man Duped of ₹31 Lakh in Fraud Over Promise to Send Him to the U.S.; Case Registered in Ferozepur