ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਉਣ ਦੇ ਕਾਰਜਕਾਰੀ ਹੁਕਮਾਂ ’ਤੇ ਸਹੀ ਪਾ ਦਿੱਤੀ ਹੈ। ਟਰੰਪ ਨੇ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਭਾਰਤੀ ਵਸਤਾਂ ’ਤੇ ਲੱਗਣ ਵਾਲੇ ਟੈਰਿਫ਼ ’ਤੇ ‘ਜ਼ਿਕਰਯੋਗ’ ਵਾਧਾ ਕਰਨਗੇ। ਇਹੀ ਨਹੀਂ ਅਮਰੀਕੀ ਸਦਰ ਨੇ ਇਹ ਦਾਅਵਾ ਕੀਤਾ ਸੀ ਕਿ ਭਾਰਤ ਰੂਸ ਤੋਂ ਸਸਤੇ ਭਾਅ ਤੇਲ ਖਰੀਦ ਕੇ ਅੱਗੇ ਇਸ ਨੂੰ ਵੱਡੇ ਮੁਨਾਫੇ? ਲਈ ਖੁੱਲ੍ਹੇ ਬਾਜ਼ਾਰ ਵਿਚ ਵੇਚ ਰਿਹਾ ਹੈ। ਵ?ਹਾਈਟ ਹਾਊਸ ਭਾਰਤ ਤੋਂ ਦਰਾਮਦ ਵਸਤਾਂ ’ਤੇ ਵਾਧੂ ਐਡ ਵੈਲੋਰਮ ਡਿਊਟੀ ਲਗਾਉਣਾ ਜ਼ਰੂਰੀ ਅਤੇ ਉਚਿਤ ਸਮਝਦਾ ਹੈ, ਜੋ ਸਿੱਧੇ ਜਾਂ ਅਸਿੱਧੇ ਤੌਰ ’ਤੇ ਰੂਸੀ ਤੇਲ ਦਰਾਮਦ ਕਰ ਰਿਹਾ ਹੈ। ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ ਹੈ।
ਇਸ ਮਹੀਨੇ ਸ਼ੁਰੂ ਹੋਣ ਵਾਲਾ ਇਹ ਪਾਇਲਟ ਪ੍ਰੋਗਰਾਮ 5 ਅਗਸਤ, 2026 ਤੱਕ ਲਾਗੂ ਹੋਵੇਗਾ। ਇਹ ਪਾਇਲਟ ਪ੍ਰੋਗਰਾਮ ਟਰੰਪ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਪਰਵਾਸ ’ਤੇ ਕਾਰਵਾਈ ਦਾ ਹਿੱਸਾ ਜਾਪਦਾ ਹੈ, ਜੋ ਕਿ ਅਮਰੀਕੀ ਰਾਸ਼ਟਰਪਤੀ ਦੀ ਚੋਣ ਮੁਹਿੰਮ ਅਤੇ ਵ?ਹਾਈਟ ਹਾਊਸ ਵਿੱਚ ਉਨ੍ਹਾਂ ਦੇ ਦੂਜੇ ਕਾਰਜਕਾਲ ਦਾ ਇਕ ਪ੍ਰਮੁੱਖ ਏਜੰਡਾ ਹੈ। ਜਨਤਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਇਹ ਪਾਇਆ ਗਿਆ ਹੈ ਕਿ ਲੱਖਾਂ ਗੈਰ-ਪਰਵਾਸੀ ਸੈਲਾਨੀ ਸਮੇਂ ’ਤੇ ਅਮਰੀਕਾ ਤੋਂ ਵਾਪਸ ਨਹੀਂ ਜਾਂਦੇ ਹਨ ਅਤੇ ਆਪਣੇ ਵੀਜ਼ਾ ਦੀ ਮਿਆਦ ਨਾਲੋਂ ਵੱਧ ਸਮੇਂ ਤੱਕ ਉੱਥੇ ਰੁਕੇ ਰਹਿੰਦੇ ਹਨ।
ਇਸ ਪ੍ਰੋਗਰਾਮ ਦੇ ਦਾਇਰੇ ਵਿੱਚ ਆਉਣ ਵਾਲੇ ਦੇਸ਼ਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਜਨਤਕ ਨੋਟਿਸ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਸ ਪ੍ਰੋਗਰਾਮ ਦੇ ਘੇਰੇ ਹੇਠ ਕਿਹੜੇ ਦੇਸ਼ ਆਉਣਗੇ। ਇਸ ਜਨਤਕ ਨੋਟਿਸ ਮੁਤਾਬਕ ਵਿਦੇਸ਼ ਵਿਭਾਗ ਵੱਲੋਂ ਇਸ ਪ੍ਰੋਗਰਾਮ ਦੇ ਘੇਰੇ ਵਿੱਚ ਆਉਣ ਵਾਲੇ ਦੇਸ਼ਾਂ ਦਾ ਐਲਾਨ ਪਾਇਲਟ ਪ੍ਰਾਜੈਕਟ ਦੇ ਲਾਗੂ ਹੋਣ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਕਰ ਦਿੱਤਾ ਜਾਵੇਗਾ ਅਤੇ ਇਹ ਸੂਚੀ ਜ਼ਰੂਰਤ ਮੁਤਾਬਕ ਸੋਧੀ ਜਾਂਦੀ ਰਹੇਗੀ।
ਭਾਰਤ ਤੋਂ ਦਰਾਮਦ ਵਸਤਾਂ ’ਤੇ 25 ਫੀਸਦ ਵਾਧੂ ਟੈਕਸ ਲਾਵੇਗਾ ਅਮਰੀਕਾ
Date: