ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਦੀ ਪਛਾਣ ਲਾਂਸ ਨਾਇਕ ਪ੍ਰਿਤਪਾਲ ਸਿੰਘ ਤੇ ਸਿਪਾਹੀ ਹਰਮਿੰਦਰ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਸਮਰਾਲਾ ਨੇੜੇ ਪਿੰਡ ਮਾਨੂਪੁਰ ਜਦੋਂਕਿ ਸਿਪਾਹੀ ਹਰਮਿੰਦਰ ਸਿੰਘ (26) ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਨਾਲ ਸਬੰਧਤ ਹੈ। ਰੱਖੜੀ ਵਾਲੇ ਦਿਨ ਇਹ ਖ਼ਬਰ ਸੁਣ ਕੇ ਦੋਵਾਂ ਪਰਿਵਾਰਾਂ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿਤਪਾਲ ਸਿੰਘ ਦਾ ਵਿਆਹ ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ।
ਕੁਲਗਾਮ ਜ਼ਿਲ੍ਹੇ ਦੇ ਜੰਗਲੀ ਇਲਾਕੇ ਵਿਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱੱਢਿਆ ਆਪਰੇਸ਼ਨ ਅੱਜ 9ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਫੌਜ ਦੀ ਸ੍ਰੀਨਗਰ ਅਧਾਰਿਤ ਚਿਨਾਰ ਕੋਰ ਨੇ ਐਕਸ ’ਤੇ ਇਕ ਪੋਸਟ ਵਿਚ ਮੁਕਾਬਲੇ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਕੋਰ ਨੇ ਕਿਹਾ ਕਿ ਦਹਿਸ਼ਤਗਰਦਾਂ ਖਿਲਾਫ਼ ਵਿੱਢੀ ਕਾਰਵਾਈ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਵੱਲੋਂ 1 ਅਗਸਤ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਵਿਚ ਅਖ਼ਲ ਦੇ ਜੰਗਲਾਂ ਨੂੰ ਘੇਰਾ ਪਾ ਕੇ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿਚ ਹੁਣ ਤੱਕ ਦੋ ਦਹਿਸ਼ਤਗਰਦ ਮਾਰੇ ਗਏ ਹਨ। ਸੁਰੱਖਿਆ ਬਲਾਂ ਨੂੰ ਜੰਗਲ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਖੁਫ਼ੀਆ ਜਾਣਕਾਰੀ ਮਿਲੀ ਸੀ। ਮਾਰੇ ਗਏ ਦਹਿਸ਼ਤਗਰਦਾਂ ਤੇ ਉਨ੍ਹਾਂ ਦੀ ਜਥੇਬੰਦੀ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ।
ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦ
"Punjab soldiers martyred today," "Jammu Kashmir encounter news," "Lance Naik Pritpal Singh," "Kulgam operation update."