ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਮਾਮਲੇ ਨੂੰ 24 ਘੰਟਿਆਂ ਵਿਚ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ’ਤੇ ਖਾਲਸਾ ਕਾਲਜ, ਜ਼ਿਲ੍ਹਾ ਅਦਾਲਤ ਅਤੇ ਇਕ ਧਰਮ ਅਸਥਾਨ ਦੀ ਬਾਹਰਲੀ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਪੁਲੀਸ ਨੇ ਅੱਜ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਟਾਲਾ ਦੇ ਦਰਗਾਬਾਦ ਪਿੰਡ ਦੇ ਜਸ਼ਨਪ੍ਰੀਤ ਸਿੰਘ (22) ਅਤੇ ਇੱਕ ਹੋਰ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਖਾਲਿਸਤਾਨ ਨਾਅਰੇ ਲਿਖਣ ਤੇ ਦੋੇ ਗ੍ਰਿਫ਼ਤਾਰ
U.S.-based Gurpatwant Singh Pannun, chief of the banned group Sikhs for Justice (SFJ), released a video on social media claiming responsibility.
