ਮਜੀਠੀਆ ਨੂੰ ਅਜੇ ਵੀ ਨਹੀਂ ਮਿਲੀ ਰਾਹਤ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਅੱਜ ਵੀ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵੱਲੋਂ ਆਪੋ ਆਪਣੇ ਦਾਅਵੇ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 13 ਅਗਸਤ ’ਤੇ ਪਾ ਦਿੱਤੀ ਗਈ ਹੈ। ਉਨ੍ਹਾਂ ਦੀ ਬੈਰਕ ਬਦਲਣ ਦੀ ਮੰਗ ਉੱਤੇ ਸੁਣਵਾਈ 21 ਅਗਸਤ ’ਤੇ ਪੈ ਗਈ ਹੈ।