ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

0
24

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਕਿਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।
ਇਸ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਤਰੀ ਮੰਡਲ ਮੀਟਿੰਗ ਵਿਚ ਨੋਟੀਫਿਕੇਸਨ ਰੱਦ ਹੋਣ ਤੱਕ ਸੰਘਰਸ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here