ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਵਿਕਰਮ ਸਿੰਘੇ ਗ੍ਰਿਫ਼ਤਾਰ
ਕੋਲੰਬੋ : ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਨਿਲ ਵਿਕਰਮ ਸਿੰਘੇ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ 76 ਸਾਲਾ ਵਿਕਰਮਸਿੰਘੇ ਖ਼?ਲਾਫ਼ ਸਤੰਬਰ, 2023 ਵਿੱਚ ਆਪਣੀ ਪਤਨੀ ਮੈਤਰੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਇੰਗਲੈਂਡ ਜਾਣ ਲਈ ਜਨਤਕ ਫੰਡਾਂ ਦੀ ਵਰਤੋਂ ਕਰਨ ਦਾ ਦੋਸ਼ ਹੈ। ਪੁਲੀਸ ਨੇ ਪਹਿਲਾਂ ਉਨ੍ਹਾਂ ਦੇ ਸਟਾਫ ਤੋਂ ਯਾਤਰਾ ਖਰਚਿਆਂ ਬਾਰੇ ਪੁੱਛ ਪੜਤਾਲ ਕੀਤੀ ਸੀ।