ਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂ
ਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ ਗਈਆਂ
ਫਲੋਰੀਡਾ : ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰਿਆ ਟਰੱਕ ਹਾਦਸਾ 10 ਦਿਨਾਂ ਬਾਅਦ ਵੀ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਂਦੇ ਲਾਇਸੈਂਸਾਂ ਅਤੇ ਵਰਕਰ ਵੀਜ਼ਾ ਉਪਰ ਵੀ ਸਵਾਲ ਉੱਠੇ। ਹੁਣ ਅਮਰੀਕੀ ਸਰਕਾਰ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕਰ ਵੀਜ਼ਾ ਦੇਣ ਉਪਰ ਰੋਕ ਲਗਾਉਣ ਦੀ ਗੱਲ ਕੀਤੀ ਹੈ।
ਉਥੇ ਹੀ ਇਸ ਸੜਕ ਹਾਦਸੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਟਰੱਕ ਡਰਾਈਵਰ ਨੂੰ ਕੈਲੀਫੋਰਨੀਆ ਤੋਂ ਫਲੋਰੀਡਾ ਲਿਆਂਦਾ ਗਿਆ ਹੈ। 12 ਅਗਸਤ ਨੂੰ ਵਾਪਰੇ ਇਸ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੀ ਡੈਸ਼ਕੈਮ ਫੁਟੇਜ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ।
ਫਲੋਰੀਡਾ ਹਾਈਵੇਅ ਸੇਫਟੀ ਐਂਡ ਮੋਟਰ ਵਹੀਕਲਜ਼ ਡਿਪਾਰਟਮੈਂਟ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਇਹ ਹਾਦਸਾ ਇੱਕ ਮਿੰਨੀ ਵੈਨ ਅਤੇ ਸੈਮੀ-ਟਰੱਕ ਵਿਚਕਾਰ ਹੋਇਆ, ਜਿਸ ਵਿੱਚ ਤਿੰਨ ਲੋਕ ਮਾਰੇ ਗਏ।
Home latest News ਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂ ਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ...