ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬ

0
22

ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਰੱਖੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਚੇਨਈ ਪਹੁੰਚ ਗਏ ਹਨ। ਸ੍ਰੀ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਲੋਕ ਭਲਾਈ ਲਈ ਦੇਸ਼ ਭਰ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਮਹੱਤਵਪੂਰਨ ਪਹਿਲਕਦਮੀਆਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਅਪਨਾਉਣ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਤੇ ਪੰਜਾਬ ਵਿਚਕਾਰ ਮਜ਼ਬੂਤ ਰਿਸ਼ਤਾ ਹੈ ਅਤੇ ਦੋਵੇਂ ਰਾਜਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇਤਿਹਾਸ ਹੈ।

LEAVE A REPLY

Please enter your comment!
Please enter your name here