ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨ ਬਚਾਏ ਜਾਣਗੇ: ਮੁਨੀਰ

0
6

ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨ ਬਚਾਏ ਜਾਣਗੇ: ਮੁਨੀਰ
ਇਸਲਾਮਾਬਾਦ : ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸਲ ਸਈਦ ਅਸੀਮ ਮੁਨੀਰ ਨੇ ਅੱਜ ਇੱਥੇ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਪ੍ਰਭਾਵਿਤ ਦਰਬਾਰ ਸਾਹਿਬ ਕਰਤਾਰਪੁਰ ਸਣੇ ਸਿੱਖ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਬਹਾਲ ਕਰ ਦਿੱਤਾ ਜਾਵੇਗਾ।
ਪਾਕਿਸਤਾਨੀ ਫੌਜ ਤਰਫੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਮੁਨੀਰ ਨੇ ਹਡ੍ਹ ਦੀ ਸਥਿਤੀ ਅਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲੈਣ ਲਈ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿਆਲਕੋਟ ਸੈਕਟਰ, ਸ਼ਕਰਗੜ੍ਹ, ਨਰੋਵਾਲ ਅਤੇ ਕਰਤਾਰਪੁਰ ਸਾਹਿਬ ਸਣੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ।
ਪਾਕਿਸਤਾਨ ਦਾ ਸਭ ਤੋਂ ਵੱਡਾ ਸੂਬਾ ਪੰਜਾਬ ਲਗਭਗ ਇੱਕ ਹਫਤੇ ਤੋਂ ਹੜ੍ਹ ਦੀ ਮਾਰ ਹੇਠ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 22 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਿੱਖਾਂ ਦੇ ਪਵਿੱਤਰ ਸਥਾਨ ਕਰਤਾਰਪੁਰ ਸਾਹਿਬ ਸਣੇ ਪੂਰੇ ਸੂਬੇ ਵਿੱਚ ਘੱਟੋ-ਘੱਟ 1700 ਪਿੰਡ ਪਾਣੀ ’ਚ ਡੁੱਬ ਗਏ ਹਨ। ਬਿਆਨ ਮੁਤਾਬਕ ਮੁਨੀਰ ਨੂੰ ਮੌਜੂਦਾ ਸਥਿਤੀ ਅਤੇ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜਰ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਬਿਆਨ ਵਿੱਚ ਕਿਹਾ ਗਿਆ ਕਿ ਮੁਨੀਰ ਨੇ ਖੇਤਰ ਦੇ ਪੀੜਤ ਸਿੱਖ ਭਾਈਚਾਰੇ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਹਡ੍ਹ ਨਾਲ ਪ੍ਰਭਾਵਿਤ ਦਰਬਾਰ ਸਾਹਿਬ ਕਰਤਾਰਪੁਰ ਸਣੇ ਸਾਰੇ ਧਾਰਮਿਕ ਸਥਾਨਾਂ ਨੂੰ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੇ ਮੂਲ ਰੂਪ ਵਿੱਚ ਬਹਾਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here