ਸੀਪੀ ਰਾਧਾਕ੍ਰਿਸ਼ਨਨ ਚੁਣੇ ਗਏ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ
ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਦੇਸ਼ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਉਨ੍ਹਾਂ ਦੇ ਹੱਕ ਵਿੱਚ ਕੁੱਲ 452 ਵੋਟਾਂ ਪਈਆਂ।
ਉਪ ਰਾਸ਼ਟਰਪਤੀ ਚੋਣ ਲਈ ਚੋਣ ਅਧਿਕਾਰੀ ਪੀਸੀ ਮੋਦੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਈ।
ਉਨ੍ਹਾਂ ਕਿਹਾ ਕਿ ਕੁੱਲ 767 ਸੰਸਦ ਮੈਂਬਰਾਂ ਨੇ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਈ। ਇਨ੍ਹਾਂ ਵਿੱਚੋਂ 752 ਨੂੰ ਵੈਧ ਅਤੇ ਬਾਕੀ 15 ਨੂੰ ਅਵੈਧ ਘੋਸ਼ਿਤ ਕਰ ਦਿੱਤਾ ਗਿਆ।
ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਬੀ ਸੁਦਰਸ਼ਨ ਰੈੱਡੀ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਵਜੋਂ ਚੁਣੌਤੀ ਦੇ ਰਹੇ ਸਨ।