ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

0
29

ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ
ਕਾਠਮੰਡੂ : ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ (73) ਨੇ ਅੱਜ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ ਜਿਸ ਨਾਲ ਉਨ੍ਹਾਂ ਦੀ ਅਗਵਾਈ ਹੇਠ ਅੱਜ ਨਵੀਂ ਅੰਤਰਿਮ ਸਰਕਾਰ ਬਣ ਗਈ ਹੈ। ਪ੍ਰਧਾਨ ਮੰਤਰੀ ਉਹ ਦੇਸ਼ ਦੀ ਅੰਤਰਿਮ ਸਰਕਾਰ ਦੀ ਅਗਵਾਈ ਕਰਨਗੇ।
ਰਾਸ਼ਟਰਪਤੀ ਦਫ਼ਤਰ ਵਿੱਚ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸੁਸ਼ੀਲਾ ਕਰਕੀ ਅਹੁਦੇ ਦਾ ਹਲਫ਼ ਦਿਵਾਇਆ। ਕਰਕੀ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ।
ਰਾਸ਼ਟਰਪਤੀ ਰਾਮਚੰਦਰ ਪੌਡੇਲ, ਫ਼ੌਜ ਮੁਖੀ ਅਸ਼ੋਕ ਰਾਜ ਸਿਗਡੇਲ ਅਤੇ ਨੌਜਵਾਨਾਂ ਵਿਚਕਾਰ ਸਹਿਮਤੀ ਬਣਨ ਮਗਰੋਂ ਕਰਕੀ ਦੇ ਨਾਮ ’ਤੇ ਮੋਹਰ ਲੱਗੀ ਸੀ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਨਾਲ ਦੇਸ਼ ’ਚ ਪਿਛਲੇ ਕੁਝ ਦਿਨਾਂ ਤੋਂ ਬਣੇ ਅਸ਼ਾਂਤੀ ਦੇ ਮਾਹੌਲ ਨੂੰ ਠੱਲ੍ਹ ਪੈਣ ਦੀ ਸੰਭਾਵਨਾ ਬਣ ਗਈ ਹੈ।
ਰਾਸ਼ਟਰਪਤੀ ਪੌਡੇਲ ਨੇ ਕਿਹਾ ਕਿ ਨਵੀਂ ਕਾਰਜਕਾਰੀ ਸਰਕਾਰ ਨੂੰ ਛੇ ਮਹੀਨਿਆਂ ਦੇ ਅੰਦਰ ਤਾਜ਼ਾ ਸੰਸਦੀ ਚੋਣਾਂ ਕਰਵਾਉਣ ਦਾ ਆਦੇਸ਼ ਹੈ।
ਹਲਫ਼ਦਾਰੀ ਮੌਕੇ ਰਾਸ਼ਟਰਪਤੀ ਪੌਡੇਲ ਅਤੇ ਨਵੀਂ ਚੁਣੀ ਗਏ ਪ੍ਰਧਾਨ ਮੰਤਰੀ ਤੋਂ ਇਲਾਵਾ ਉਪ ਰਾਸ਼ਟਰਪਤੀ ਰਾਮ ਸਹਾਏ ਯਾਦਵ ਅਤੇ ਮੁੱਖ ਜੱਜ ਪ੍ਰਕਾਸ਼ ਮਾਨ ਸਿੰਘ ਰਾਵਤ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਕਰਕੀ ਇੱਕ ਛੋਟੇ ਮੰਤਰੀ ਮੰਡਲ ਦਾ ਗਠਨ ਕਰਨਗੇ ਅਤੇ ਆਪਣੀ ਕੈਬਨਿਟ ਦੀ ਆਪਣੀ ਪਹਿਲੀ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਰਾਸ਼ਟਰਪਤੀ ਨੂੰ ਸੰਸਦ ਭੰਗ ਕਰਨ ਦੀ ਸਿਫ਼ਾਰਸ਼ ਕਰਨ ਦੀ ਸੰਭਾਵਨਾ ਹੈ, ਜਿਵੇਂ ਵੱਖ-ਵੱਖ ਹਿੱਤਧਾਰਕਾਂ ਵਿਚਾਲੇ ਸਹਿਮਤੀ ਹੋਈ ਸੀ।
ਅੰਤਰਿਮ ਸਰਕਾਰ ਬਣਨ ਨਾਲ ਨੇਪਾਲ ਵਿੱਚ ਰਾਜਨੀਤਕ ਅਸਥਿਰਤਾ ਖਤਮ ਹੋ ਸਕਦੀ ਹੈ ਕਿਉਂਕਿ ਕੇਪੀ ਸ਼ਰਮਾ ਓਲੀ ਨੂੰ ਮੰਗਲਵਾਰ ਨੂੰ ਨੌਜਵਾਨਾਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਕਾਰਨ ਅਚਾਨਕ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਜਿਸ ਮਗਰੋਂ ਸਿਆਸੀ ਬੇਯਕੀਨੀ ਪੈਦਾ ਹੋ ਗਈ ਸੀ
ਜ਼ਿਕਰਯੋਗ ਹੈ ਕਿ ਮੁਲਕ ’ਚ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਅਤੇ ਕੇ ਪੀ ਸ਼ਰਮਾ ਓਲੀ ਦੀ ਅਗਵਾਈ ਹੇਠਲੀ ਸਰਕਾਰ ’ਚ ਵਧ ਰਹੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨੌਜਵਾਨ ਸੋਮਵਾਰ ਨੂੰ ਸੜਕਾਂ ’ਤੇ ਆ ਗਏ ਸਨ ਜਿਸ ਕਾਰਨ ਓਲੀ ਨੂੰ ਅਹੁਦੇ ਤੋਂ ਲਾਂਭੇ ਹੋਣਾ ਪਿਆ ਸੀ।

LEAVE A REPLY

Please enter your comment!
Please enter your name here