ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤ

0
85

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤ
ਵਿਨੀਪੈਗ, ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਸਪੱਸ਼ਟ ਕੀਤਾ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੁਰੱਖਿਆ ਖ਼ਤਰੇ ਬਹੁਤ ਜ਼ਿਆਦਾ ਹਨ ਅਤੇ ਉੱਥੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।
ਐਡਵਾਇਜ਼ਰੀ ਮੁਤਾਬਕ ਜੰਮੂ ਕਸ਼ਮੀਰ ਦੀ ਯਾਤਰਾ ਦੀ ਸਿਫ਼ਾਰਸ਼ ਨਹੀਂ ਕੀਤੀ ਜਾਂਦੀ, ਉੱਥੇ ਅਤਿਵਾਦ, ਬਗ਼ਾਵਤ ਅਤੇ ਸਿਵਲ ਅਸ਼ਾਂਤੀ ਦੇ ਖ਼ਤਰੇ ਹਨ।
ਇਸ ਵਿੱਚ ਕਿਹਾ ਗਿਆ ਕਿ ਕੱਟੜਪੰਥੀ ਅਤੇ ਵਿਦਰੋਹੀ ਸਮੂਹ ਆਮ ਤੌਰ ’ਤੇ ਸਰਕਾਰ ਅਤੇ ਸੁਰੱਖਿਆ ਬਲਾਂ ਅਤੇ ਕਈ ਵਾਰ ਰੇਲ ਗੱਡੀਆਂ ਅਤੇ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲਾਂਕਿ ਸੈਲਾਨੀਆਂ ਨੂੰ ਆਮ ਤੌਰ ’ਤੇ ਨਿਸ਼ਾਨਾ ਨਹੀਂ ਬਣਾਇਆ ਜਾਂਦਾ ਪਰ ਰਾਹਗੀਰ ਪ੍ਰਭਾਵਿਤ ਹੋ ਸਕਦੇ ਹਨ। ਗਣਤੰਤਰ ਦਿਵਸ (26 ਜਨਵਰੀ), ਈਦ ਤੇ ਦੀਵਾਲੀ ਮੌਕੇ ਵਿਸ਼ੇਸ਼ ਤੌਰ ’ਤੇ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਉੱਤਰ-ਪੂਰਬੀ ਰਾਜਾਂ ਵਿੱਚੋਂ ਅਸਾਮ ਅਤੇ ਮਨੀਪੁਰ ਨੂੰ ਜੋਖ਼ਮ ਭਰੇ ਇਲਾਕੇ ਵਜੋਂ ਪਛਾਣਿਆ ਗਿਆ ਹੈ। ਅਤਿਵਾਦ ਅਤੇ ਬਗ਼ਾਵਤ ਕਾਰਨ ਇਨ੍ਹਾਂ ਖੇਤਰਾਂ ਵਿੱਚ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਖੇਤਰ ਜਿਵੇਂ ਗੁਜਰਾਤ, ਪੰਜਾਬ ਅਤੇ ਰਾਜਸਥਾਨ ਨੂੰ ਵੀ ਖ਼ਤਰਨਾਕ ਮੰਨਿਆ ਜਾਂਦਾ ਹੈ। ਇਨ੍ਹਾਂ ਇਲਾਕਿਆਂ ਵਿੱਚ ਬਾਰੂਦੀ ਸੁਰੰਗਾਂ ਫਟਣ ਅਤੇ ਧਮਾਕੇ ਹੋਣ ਦੇ ਖ਼ਤਰੇ ਹਨ। ਇਸ ਤੋਂ ਇਲਾਵਾ ਅਟਾਰੀ-ਵਾਹਗਾ ਸਰਹੱਦ ਇਸ ਸਮੇਂ ਬੰਦ ਹੈ।
ਦਿੱਲੀ ਅਤੇ ਗੋਆ ਵਿੱਚ ਖ਼ਾਸ ਕਰਕੇ ਔਰਤਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭੀੜ ਤੋਂ ਦੂਰ ਰਹਿਣ ਅਤੇ ਚੌਕਸ ਰਹਿਣ। ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਯਾਤਰਾ ਕਰਨ ਖ਼ਿਲਾਫ਼ ਸਖ਼ਤ ਸਲਾਹ ਦਿੱਤੀ ਹੈ। ਐਡਵਾਇਜ਼ਰੀ ਮੁਤਾਬਕ ਲੱਦਾਖ਼, ਕੇਰਲ ਅਤੇ ਅੰਡੇਮਾਨ ਵਰਗੇ ਖੇਤਰਾਂ ਨੂੰ ਸੁਰੱਖਿਅਤ ਮੰਨਿਆ ਗਿਆ ਹੈ।

LEAVE A REPLY

Please enter your comment!
Please enter your name here